ਮਾਹਿਰਾ ਸ਼ਰਮਾ ਪੰਜਾਬੀ ਇੰਡਸਟਰੀ ‘ਚ ਇਸ ਫ਼ਿਲਮ ਦੇ ਨਾਲ ਕਰਨ ਜਾ ਰਹੀ ਡੈਬਿਊ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | March 06, 2022

ਪੰਜਾਬੀ ਇੰਡਸਟਰੀ ‘ਚ ਹਰ ਦਿਨ ਨਵੀਂ ਫ਼ਿਲਮ ਦਾ ਐਲਾਨ ਹੋ ਰਿਹਾ ਹੈ । ਗਾਇਕ ਰਣਜੀਤ ਬਾਵਾ (Ranjit Bawa )ਨੇ ਵੀ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ ।ਜਿਸ ਦਾ ਨਾਮ ਹੈ ‘ਲੈਂਬਰਗਿੰਨੀ’ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਬਾਵਾ ਫ਼ਿਲਮ ਦੀ ਪੂਰੀ ਸਟਾਰਕਾਸਟ ਦੇ ਨਾਲ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਵੀ ਨਜ਼ਰ ਆਉਣਗੇ । ਇਸ ਤੋਂ ਇਲਾਵਾ ਮਾਹਿਰਾ ਸ਼ਰਮਾ (Mahira sharma) ਵੀ ਇਸ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਐਂਟਰੀ ਕਰਨ ਜਾ ਰਹੀ ਹੈ ।

Ranjit Bawa and Mahira Sharma image From instagram

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਨੇ ਪਹਾੜੀ ਵਾਦੀਆਂ ‘ਚ ਭਰਾ ਅਤੇ ਮਾਂ ਦੇ ਨਾਲ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

ਟੀਵੀ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਧਮਾਲ ਮਚਾਉਣ ਵਾਲੀ ਮਾਹਿਰਾ ਸ਼ਰਮਾ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਕਾਰਾ ਬਿੱਗ ਬੌਸ ਤੇ ਛੋਟੇ ਪਰਦੇ 'ਤੇ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਦਾ ਜਾਦੂ ਬਿਖੇਰਨ ਤੋਂ ਬਾਅਦ ਹੁਣ ਵੱਡੇ ਪਰਦੇ 'ਤੇ ਆਪਣਾ ਜਾਦੂ ਚਲਾਉਣ ਲਈ ਤਿਆਰ ਹੈ। ਟੀਵੀ ਦੀ ਦੁਨੀਆ 'ਤੇ ਰਾਜ ਕਰਨ ਤੋਂ ਬਾਅਦ ਮਾਹਿਰਾ ਹੁਣ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ।

Mahira And Ranjit Bawa image From instagram

ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਨੇ ਕਲੈਪਿੰਗ ਬੋਰਡ ਹੱਥ ‘ਚ ਫੜਿਆ ਹੋਇਆ ਹੈ ।ਇਸ ਤੋਂ ਪਹਿਲਾਂ ਜੈਸਮੀਨ ਭਸੀਨ ਨੇ ਵੀ ਪੰਜਾਬੀ ਇੰਡਸਟਰੀ ‘ਚ ਐਂਟਰੀ ਕੀਤੀ ਹੈ । ਉਹ ਵੀ ਜਲਦ ਹੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਹਨੀਮੂਨ ‘ਚ ਨਜ਼ਰ ਆਏਗੀ । ਪੰਜਾਬੀ ਇੰਡਸਟਰੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ । ਹੁਣ ਤੱਕ ਕਈ ਬਾਲੀਵੁੱਡ ਅਦਾਕਾਰ ਵੀ ਪੰਜਾਬੀ ਇੰਡਸਟਰੀ ‘ਚ ਕੰਮ ਕਰਨ ਲਈ ਤਿਆਰ ਹਨ । ਜਲਦ ਹੀ ਵਿੱਕੀ ਕੌਸ਼ਲ ਵੀ ਐਮੀ ਵਿਰਕ ਦੇ ਨਾਲ ਸਕਰੀਨ ਸਾਂਝੀ ਕਰਦੇ ਨਜ਼ਰ ਆਉਣਗੇ ।

 

View this post on Instagram

 

A post shared by Mahira Sharma (@officialmahirasharma)

You may also like