ਜੈਸਮੀਨ ਅਖ਼ਤਰ ਦੀ ਆਵਾਜ਼ ‘ਚ ਗੀਤ ਪੀਟੀਸੀ ਰਿਕਾਰਡਜ਼ ਵੱਲੋਂ ਕੀਤਾ ਗਿਆ ਰਿਲੀਜ਼

written by Shaminder | March 13, 2020

ਪੀਟੀਸੀ ਰਿਕਾਰਡਜ਼ ਵੱਲੋਂ ਇੱਕ ਵਾਰ ਮੁੜ ਤੋਂ ਨਵਾਂ ਗੀਤ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਰਿਲੀਜ਼ ਹੋਇਆ ਹੈ ਜੈਸਮੀਨ ਅਖ਼ਤਰ ਦੀ ਆਵਾਜ਼ ‘ਚ। ‘ਮਾਹੀਆ’ ਟਾਈਟਲ ਹੇਠ ਰਿਲੀਜ਼ ਕੀਤੇ ਗਏ ਇਸ ਗੀਤ ‘ਚ ਇੱਕ ਮੁਟਿਆਰ ਨੇ ਆਪਣੇ ਮਾਹੀ ਦੀ ਗੱਲ ਕੀਤੀ ਹੈ ਕਿ ਜੋ ਕਿ ਪ੍ਰਦੇਸ ਚੱਲਿਆ ਹੈ ਜਿਸ ਨੂੰ ਕਿ ਉਹ ਰੋ-ਰੋ ਕੇ ਵਿਦਾ ਕਰ ਰਹੀ ਹੈ । ਇਸ ਦੇ ਨਾਲ ਹੀ ਗੀਤ ‘ਚ ਪੰਜ ਪਾਣੀਆਂ ਦੀ ਧਰਤੀ ਪੰਜਾਬ ਦੀ ਗੱਲ ਵੀ ਕੀਤੀ ਗਈ ਹੈ ਕਿ ਜਿੱਥੇ ਪੰਜ ਦਰਿਆ ਵੱਗਦੇ ਸਨ, ਪਰ ਅੱਜ ਉਸ ਧਰਤੀ ਦੇ ਪੁੱਤਰ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ ।

ਹੋਰ ਵੇਖੋ:ਜੈਸਮੀਨ ਅਖ਼ਤਰ ਦਾ ਨਵਾਂ ਗੀਤ ‘ਕੱਬਾ ਜੱਟ’ ਹਰ ਪਾਸੇ ਪਾ ਰਿਹਾ ਹੈ ਧੱਕ


ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬੱਚਨ ਹੋਰਾਂ ਨੇ ਅਤੇ ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਵੀਡੀਓ ਸੰਦੀਪ ਬੇਦੀ ਦੀ ਡਾਇਰੈਕਸ਼ਨ ਹੇਠ ਤਿਆਰ ਕੀਤਾ ਗਿਆ ਹੈ ।

Jasmeen 700X400 Jasmeen 700X400

ਇਸ ਗੀਤ ਨੂੰ ਪੀਟੀਸੀ ਪੰਜਾਬੀ ‘ਤੇ ਵੀ ਚਲਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਇਸ ਗੀਤ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਵੇਖਿਆ ਜਾ ਸਕਦਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਜੈਸਮੀਨ ਅਖਤਰ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਭੈਣ ਗੁਰਲੇਜ਼ ਅਖਤਰ ਵਾਂਗ ਉਨ੍ਹਾਂ ਦੇ ਗੀਤਾਂ ਨੂੰ ਵੀ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।

 

You may also like