
ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫ਼ਿਲਮ 'ਬ੍ਰਹਮਾਸਤਰ' ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਇਸੇ ਮਹੀਨੇ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਗਏ ਅਤੇ ਇਸ ਤੋਂ ਪਹਿਲਾਂ ਮਾਰਚ 'ਚ ਦੋਵਾਂ ਨੇ ਫ਼ਿਲਮ ਦੀ ਸ਼ੂਟਿੰਗ ਪੂਰੀ ਕੀਤੀ। ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਦੋਵਾਂ ਦੀ ਫ਼ਿਲਮ ਦਾ ਪਹਿਲਾ ਗੀਤ ਕੇਸਰੀਆ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਟੀਜ਼ਰ ਨੂੰ ਹੀ ਇੰਨਾ ਜ਼ਬਰਦਸਤ ਹੁੰਗਾਰਾ ਮਿਲਿਆ ਕਿ ਸਾਰੇ ਪ੍ਰਸ਼ੰਸਕ ਇਸ ਗੀਤ ਦੀ ਪੂਰੀ ਵੀਡੀਓ ਦਾ ਇੰਤਜ਼ਾਰ ਕਰ ਰਹੇ ਹਨ। ਪ੍ਰੀਤਮ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੀਂ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ, ਇਸ ਦੇ ਨਾਲ ਉਨ੍ਹਾਂ ਨੇ ਫ਼ਿਲਮ ਦੇ ਟ੍ਰੇਲਰ ਬਾਰੇ ਵੀ ਖੁਲਾਸਾ ਕੀਤਾ ਹੈ।
ਹੋਰ ਪੜ੍ਹੋ : ਲਾੜਾ-ਲਾੜੀ ਦਾ ਇੱਕ-ਦੂਜੇ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ, ਸੁਨੀਲ ਗਰੋਵਰ ਨੇ ਕਿਹਾ ‘36 ਕੇ 36’ ਗੁਣ ਮਿਲਤੇ ਹੈ
ਪ੍ਰੀਤਮ ਨੇ ਇੰਸਟਾਗ੍ਰਾਮ 'ਤੇ ਲਿਖਿਆ, ‘ਅਸੀਂ ਬਹੁਤ ਖੁਸ਼ ਹਾਂ ਕਿ ਸਾਡੇ ਗੀਤ ਕੇਸਰੀਆ ਨੂੰ ਇੰਨਾ ਪਿਆਰ ਮਿਲਿਆ ਹੈ। ਮੈਨੂੰ ਬਹੁਤ ਸਾਰੇ ਸੰਦੇਸ਼ ਮਿਲ ਰਹੇ ਹਨ ਕਿ ਪੂਰਾ ਗੀਤ ਰਿਲੀਜ਼ ਕੀਤਾ ਜਾਵੇ ਅਤੇ ਅਸੀਂ ਇਸ ਬਾਰੇ ਚਰਚਾ ਕੀਤੀ ਹੈ। ਪਰ ਇਸ ਤੋਂ ਪਹਿਲਾਂ ਸਾਡੀ ਯੋਜਨਾ for introducing Brahmāstra to the world।

ਉਨ੍ਹਾਂ ਨੇ ਅੱਗੇ ਲਿਖਿਆ ਹੈ-ਇਸ ਲਈ ਫਿਲਹਾਲ ਅਸੀਂ ਟ੍ਰੇਲਰ 'ਤੇ ਹੀ ਫੋਕਸ ਕਰ ਰਹੇ ਹਾਂ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ਤੋਂ ਕੁਝ ਸਮਾਂ ਪਹਿਲਾਂ ਇਹ ਗੀਤ ਰਿਲੀਜ਼ ਕੀਤਾ ਜਾਵੇਗਾ। ਇਸ ਲਈ ਕਿਰਪਾ ਕਰਕੇ ਥੋੜਾ ਇੰਤਜ਼ਾਰ ਕਰੋ ਅਤੇ ਸਭ ਦਾ ਬਹੁਤ ਬਹੁਤ ਧੰਨਵਾਦ।

ਦੱਸ ਦੇਈਏ ਕਿ ਅਯਾਨ ਮੁਖਰਜੀ ਦੁਆਰਾ ਨਿਰਦੇਸ਼ਿਤ ਫਿਲਮ ਬ੍ਰਹਮਾਸਤਰ 3 ਭਾਗਾਂ ਵਿੱਚ ਬਣੀ ਹੈ। ਪਹਿਲਾ ਭਾਗ ਇਸ ਸਾਲ 9 ਸਤੰਬਰ ਨੂੰ ਰਿਲੀਜ਼ ਹੋਵੇਗਾ। ਫਿਲਮ 'ਚ ਆਲੀਆ ਭੱਟ ਤੋਂ ਇਲਾਵਾ ਰਣਬੀਰ ਕਪੂਰ, ਅਮਿਤਾਭ ਬੱਚਨ, ਨਾਗਰਜਨ, ਡਿੰਪਲ ਕਪਾਡੀਆ ਅਤੇ ਮੌਨੀ ਰਾਏ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਇਹ ਫਿਲਮ ਰਣਬੀਰ ਅਤੇ ਆਲੀਆ ਲਈ ਬਹੁਤ ਖਾਸ ਹੈ ਕਿਉਂਕਿ ਇਹ ਉਨ੍ਹਾਂ ਦੀ ਇਕੱਠੇ ਪਹਿਲੀ ਫਿਲਮ ਹੈ। ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋਵਾਂ ਦਾ ਰਿਸ਼ਤਾ ਸ਼ੁਰੂ ਹੋ ਗਿਆ ਸੀ। ਇਸ ਫਿਲਮ ਨੇ ਦੋਹਾਂ ਨੂੰ ਇਕ-ਦੂਜੇ ਦੇ ਕਰੀਬ ਲਿਆਇਆ। ਦੋਵਾਂ ਨੇ ਇਸ ਫਿਲਮ 'ਚ 4 ਸਾਲ ਇਕੱਠੇ ਕੰਮ ਕੀਤਾ। ਦੱਸ ਦਈਏ ਆਲੀਆ ਤੇ ਰਣਬੀਰ ਦੇ ਵਿਆਹ ਦੀਆਂ ਤਸਵੀਰਾਂ ਅਜੇ ਤੱਕ ਸੋਸ਼ਲ ਮੀਡੀਆ ਉੱਤੇ ਖੂਬ ਛਾਈਆਂ ਹੋਈਆਂ ਹਨ। ਦੋਵਾਂ ਦੇ ਵਿਆਹ ਦੇ ਨਾਲ ਜੁੜੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਹੋਰ ਪੜ੍ਹੋ : ‘ਪੱਗ ਤੇ ਫੁਲਕਾਰੀ’ ਦੀ ਬਾਤਾਂ ਪਾਉਂਦਾ ਫ਼ਿਲਮ ‘Main Te Bapu’ ਦਾ ਨਵਾਂ ਗੀਤ ਰਣਜੀਤ ਬਾਵਾ ਦੀ ਆਵਾਜ਼ ‘ਚ ਹੋਇਆ ਰਿਲੀਜ਼
View this post on Instagram