ਕਿਸੇ ਫ਼ਿਲਮ ਨੂੰ ਪਰਦੇ ’ਤੇ ਲਿਆਉਣ ਲਈ ਲੱਗਦੀ ਹੈ ਕਿੰਨੀ ਮਿਹਨਤ, ਦੇਖੋ ‘ਜੱਦੀ ਸਰਦਾਰ’ ਦੀ ਮੇਕਿੰਗ ਵੀਡੀਓ
6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਜੱਦੀ ਸਰਦਾਰ ਨੂੰ ਲੈ ਕੇ ਕੇ ਹਰ ਕੋਈ ਉਤਸ਼ਾਹਿਤ ਹੈ ਕਿਉਂਕਿ ਇਸ ਫ਼ਿਲਮ ਵਿੱਚ ਪਾਲੀਵੁੱਡ ਤੇ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਚਿਹਰੇ ਨਜ਼ਰ ਆਉਣਗੇ । ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਫ਼ਿਲਮ ਵਿੱਚ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ ਤੇ ਸਾਵਨ ਰੂਪੋਵਾਲੀ ਤੋਂ ਇਲਾਵਾ ਹੋਰ ਕਈ ਵੱਡੇ ਕਲਾਕਾਰ ਨਜ਼ਰ ਆਉਣਗੇ ।
ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਫ਼ਿਲਮ ਦੀ ਮੇਕਿੰਗ ਦੀ ਇੱਕ ਵੀਡੀਓ ਸਾਹਮਣੇ ਆਈ ਹੈ । ਜਿਸ ਨੂੰ ਦੇਖਕੇ ਇਹ ਸਾਫ਼ ਹੋ ਜਾਂਦਾ ਹੈ ਕਿ ਇਸ ਫ਼ਿਲਮ ਦੇ ਇੱਕ–ਇੱਕ ਸੀਨ ਤੇ ਕਿੰਨੀ ਮਿਹਨਤ ਹੋਈ ਹੈ ।
ਇਸ ਫ਼ਿਲਮ ਵਿੱਚ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ, ਸਾਵਨ ਰੂਪੋਵਾਲੀ ਤੋਂ ਇਲਾਵਾ ਗੱਗੂ ਗਿੱਲ, ਹੌਬੀ ਧਾਲੀਵਾਲ, ਅਨੀਤਾ ਦੇਵਗਨ, ਸਤਵੰਤ ਕੌਰ, ਯਾਦ ਗਰੇਵਾਲ, ਸੰਸਾਰ ਸੰਧੂ ਤੇ ਅਮਨ ਕੌਤਿਸ਼ ਸਮੇਤ ਕਈ ਹੋਰ ਨਾਮੀਂ ਚਿਹਰੇ ਨਜ਼ਰ ਆਉਂਣਗੇ। ‘ਜੱਦੀ ਸਰਦਾਰ’ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾ ਜਾਵੇਗਾ।