ਮਲਾਇਕਾ ਅਰੋੜਾ ਪੁੱਤਰ ਨੂੰ ਮਿਲਣ ਲਈ ਪਹੁੰਚੀ ਨਿਊ ਯਾਰਕ, ਸ਼ੇਅਰ ਕੀਤੀ ਤਸਵੀਰ
ਅਦਾਕਾਰਾ ਮਲਾਇਕਾ ਅਰੋੜਾ (Malaika Arora) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਬੇਟੇ (Son) ਦੀ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਸ ਦਾ ਬੇਟਾ ਨਜ਼ਰ ਆ ਰਿਹਾ ਹੈ । ਇਸ ਤਸਵੀਰ ‘ਚ ਵੇਖਿਆ ਜਾ ਸਕਦਾ ਹੈ ਕਿ ਉਸ ਦਾ ਬੇਟਾ ਕਿਸੇ ਇਮਾਰਤ ਦੇ ਕੋਲੋਂ ਦੀ ਲੰਘ ਰਿਹਾ ਹੈ ਅਤੇ ਮਲਾਇਕਾ ਨੇ ਇਹ ਤਸਵੀਰ ਉਸ ਦੀ ਬੈਕ ਸਾਈਡ ਤੋਂ ਖਿੱਚੀ ਹੈ । ਇੰਸਟਾਗ੍ਰਾਮ ਅਕਾਊਂਟ ‘ਚ ਅਦਾਕਾਰਾ ਵੱਲੋਂ ਇਹ ਤਸਵੀਰ ਸਾਂਝੀ ਕੀਤੀ ਗਈ ਹੈ ।
image From instagram
ਹੋਰ ਪੜ੍ਹੋ : ਧਰਮਿੰਦਰ ਨਿਕਲੇ ਗੱਡੀ ਲੈ ਕੇ! ਪਹਾੜਾਂ ‘ਚ ਤੇਜ਼ ਰਫ਼ਤਾਰ ਗੱਡੀ ਚਲਾਉਂਦਿਆਂ ਦੀ ਵੀਡੀਓ ਵਾਇਰਲ
ਦੱਸ ਦਈਏ ਕਿ ਮਲਾਇਕਾ ਅਰੋੜਾ ਦਾ ਬੇਟਾ ਕੁਝ ਦਿਨ ਪਹਿਲਾਂ ਹੀ ਵਿਦੇਸ਼ ਗਿਆ ਹੈ । ਜਿੱਥੇ ਇੱਕ ਕੌਮਾਂਤਰੀ ਪੱਧਰ ਦੀ ਯੂਨੀਵਰਸਿਟੀ ‘ਚ ਉਹ ਪੜ੍ਹਾਈ ਕਰ ਰਿਹਾ ਹੈ । ਮਲਾਇਕਾ ਦਾ ਬੇਟਾ ਦਸੰਬਰ ‘ਚ ਆਪਣੇ ਪਰਿਵਾਰ ਨੂੰ ਮਿਲਣ ਦੇ ਲਈ ਆਇਆ ਸੀ । ਮਲਾਇਕਾ ਅਤੇ ਅਰਬਾਜ਼ ਦੋਵੇਂ ਹੀ ਆਪਣੇ ਪੁੱਤਰ ਨੂੰ ਏਅਰਪੋਰਟ ਤੋਂ ਲੈਣ ਆਏ ਸਨ ।
image From instagram
ਮਲਾਇਕਾ ਅਰੋੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ ਅਤੇ ਏਨੀਂ ਦਿਨੀਂ ਅਰਜੁਨ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਹੈ । ਦੋਵਾਂ ਦੀ ਦੋਸਤੀ ਦੀ ਖੂਬ ਚਰਚਾ ਹੁੰਦੀ ਰਹਿੰਦੀ ਹੈ । ਕੁਝ ਦਿਨ ਪਹਿਲਾਂ ਹੀ ਦੋਵਾਂ ਦੇ ਵੱਖ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ । ਪਰ ਅਰਜੁਨ ਕਪੂਰ ਨੇ ਮਲਾਇਕਾ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਇਨ੍ਹਾਂ ਅਫਵਾਹਾਂ ‘ਤੇ ਵਿਰਾਮ ਲਗਾ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਯਕੀਨ ਨਾ ਕਰੋ ।
View this post on Instagram