ਮਲਿਆਲਮ ਅਦਾਕਾਰ ਦੁਲਕਰ ਸਲਮਾਨ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ 'ਤੇ ਪੋਸਟ ਪਾ ਦਿੱਤੀ ਜਾਣਕਾਰੀ

written by Pushp Raj | January 21, 2022

ਕੋਰੋਨਾ ਦੀ ਤੀਸਰੀ ਲਹਿਰ ਦੇਸ਼ ਭਰ ਵਿੱਚ ਫੈਲ ਰਹੀ ਹੈ। ਇਸ ਵਿਚਾਲੇ ਬਾਲੀਵੁੱਡ, ਟੀਵੀ ਜਗਤ ਅਤੇ ਸਾਊਥ ਫਿਲਮ ਇੰਡਸਟਰੀ ਦੇ ਕਈ ਸੈਲੇਬਸ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਹੁਣ ਇਸ ਸੂਚੀ ਵਿੱਚ ਇੱਕ ਹੋਰ ਨਾਂਅ ਜੁੜ ਗਿਆ ਹੈ। ਮਲਿਆਲਮ ਅਦਾਕਾਰ ਦੁਲਕਰ ਸਲਮਾਨ ਨੂੰ ਵੀ ਕੋਰੋਨਾ ਹੋ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ।

ਆਪਣੇ ਟਵਿੱਟਰ ਅਤੇ ਇੰਸਟਾਗ੍ਰਾਮ ਦੇ ਜ਼ਰੀਏ ਜਾਣਕਾਰੀ ਦਿੰਦੇ ਹੋਏ, ਦੁਲਕਰ ਸਲਮਾਨ ਨੇ ਲਿਖਿਆ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਮੇਰੇ ਵਿੱਚ ਹਲਕੇ ਲੱਛਣ ਹਨ ਪਰ ਮੈਂ ਠੀਕ ਹਾਂ ਅਤੇ ਘਰ ਵਿੱਚ ਅਲੱਗ ਰਹਿ ਰਿਹਾ ਹਾਂ। ਜੇਕਰ ਪਿਛਲੇ ਕੁਝ ਦਿਨਾਂ ਵਿੱਚ ਸ਼ੂਟਿੰਗ ਦੌਰਾਨ ਕੋਈ ਮੇਰੇ ਸੰਪਰਕ ਵਿੱਚ ਆਇਆ ਹੈ, ਤਾਂ ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਰੱਖੋ ਅਤੇ ਜੇਕਰ ਤੁਹਾਨੂੰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਆਪਣਾ ਕੋਵਿਡ ਟੈਸਟ ਕਰਵਾਓ।


ਪੋਸਟ ਦੇ ਅੰਤ 'ਚ ਦੁਲਕਰ ਸਲਮਾਨ ਨੇ ਲਿਖਿਆ, " ਮਹਾਮਾਰੀ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਚੌਕਸ ਰਹਿਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਸੁਰੱਖਿਅਤ ਰਹਿਣ ਅਤੇ ਮਾਸਕ ਪਹਿਨਣ ਦੀ ਅਪੀਲ ਵੀ ਕੀਤੀ।

 

ਹੋਰ ਪੜ੍ਹੋ : ਗੁਰੂ ਰੰਧਾਵਾ ਅਤੇ ਯੂਲੀਆ ਵੰਤੂਰ ਦੇ ਆਉਣ ਵਾਲੇ ਨਵੇਂ ਗੀਤ ' Main Chala ' ਦਾ ਸ਼ਾਨਦਾਰ ਟੀਜ਼ਰ ਹੋਇਆ ਰਿਲੀਜ਼, ਸਲਮਾਨ ਖ਼ਾਨ ਸਰਦਾਰੀ ਲੁੱਕ ਆਏ ਨਜ਼ਰ

ਦੁਲਕਰ ਸਲਮਾਨ ਮਲਿਆਲਮ ਫਿਲਮਾਂ ਦੇ ਸੁਪਰਹਿੱਟ ਅਭਿਨੇਤਾ ਮਾਮੂਟੀ ਦਾ ਪੁੱਤਰ ਹਨ ਅਤੇ ਖ਼ੁਦ ਵੀ ਮਲਿਆਲਮ ਫ਼ਿਲਮ ਇੰਡਸਟਰੀ ਵਿੱਚ ਸਫ਼ਲ ਅਦਾਕਾਰ ਹਨ। ਦੁਲਕਰ ਸਲਮਾਨ ਨੂੰ ਆਪਣੀ ਅਦਾਕਾਰੀ ਦੇ ਨਾਲ ਚੰਗੇ ਲੁੱਕ ਲਈ ਵੀ ਜਾਣਿਆ ਜਾਂਦਾ ਹੈ। ਦੁਲਕਰ ਸਲਮਾਨ ਨੇ ਸਾਲ 2012 'ਚ ਫਿਲਮ 'ਸੈਕੰਡ ਸ਼ੋਅ' ਨਾਲ ਡੈਬਿਊ ਕੀਤਾ ਸੀ। ਇਸ ਫਿਲਮ ਲਈ ਉਨ੍ਹਾਂ ਨੂੰ ਬੈਸਟ ਡੈਬਿਊ ਮੇਲ ਦਾ ਫਿਲਮਫੇਅਰ ਅਵਾਰਡ ਵੀ ਮਿਲਿਆ।

ਦੁਲਕਰ ਇੱਕ ਚੰਗਾ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਚੰਗੇ ਗਾਇਕ ਵੀ ਹੈ। ਉਨ੍ਹਾਂ ਨੇ ਜੌਨੀ ਮੋਨੇ ਜੌਨੀ, ਨਾਜਨ ਪੋਨੀ ਸੁਤਾ (ਮੰਗਲੀਸ਼) ਅਤੇ ਚੰਦਰੀ ਪੈੱਨ (ਚਾਰਲੀ) ਵਰਗੀਆਂ ਫਿਲਮਾਂ ਵਿੱਚ ਆਪਣੀ ਆਵਾਜ਼ ਦਿੱਤੀ ਹੈ।

You may also like