ਮਲਕੀਤ ਰੌਣੀ ਨੇ ਸ਼ਹੀਦੀ ਦਿਹਾੜੇ ‘ਤੇ ਪੋਸਟ ਪਾ ਕੇ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਦਿੱਤੀ ਸ਼ਰਧਾਂਜਲੀ

Written by  Lajwinder kaur   |  November 17th 2020 10:55 AM  |  Updated: November 17th 2020 10:57 AM

ਮਲਕੀਤ ਰੌਣੀ ਨੇ ਸ਼ਹੀਦੀ ਦਿਹਾੜੇ ‘ਤੇ ਪੋਸਟ ਪਾ ਕੇ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਦੀ ਆਜ਼ਾਦੀ ਲਈ ਜਦੋਂ ਵੀ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੀ ਗੱਲ ਚੱਲਦੀ ਹੈ ਤਾਂ ਪੰਜਾਬੀਆਂ ਦਾ ਨਾਂ ਸਰੇ-ਫਿਹਰਿਸਤ ਆਉਂਦਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਆਦਿ ਅਜਿਹੇ ਜਾਂਬਾਜ਼ ਪੰਜਾਬੀ ਨੌਜਵਾਨ ਸਨ, ਜਿਨ੍ਹਾਂ ਦਾ ਨਾਂ ਅੱਜ ਵੀ ਦੇਸ਼ ਅੰਦਰ ਬੜੇ ਫ਼ਖਰ ਅਤੇ ਗੌਰਵ ਨਾਲ ਲਿਆ ਜਾਂਦਾ ਹੈ।

inside pic of malkeet rauni  ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦੀ ਬੇਟੀ ਸਮਿਸ਼ਾ ਨੇ ਮਨਾਇਆ ਪਹਿਲਾ ‘ਭਾਈ ਦੂਜ’, ਐਕਟਰੈੱਸ ਨੇ ਵੀਡੀਓ ਨੂੰ ਸ਼ੇਅਰ ਕਰਦੇ ਕਿਹਾ- ‘ਬੇਟੇ ਦਾ ਸੁਫ਼ਨਾ ਹੋਇਆ ਪੂਰਾ’

ਪੰਜਾਬੀ ਐਕਟਰ ਮਲਕੀਤ ਰੌਣੀ ਨੇ ਸ਼ਹੀਦ ਕਰਤਾਰ ਸਿੰਘ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘16 ਨਵੰਬਰ 1915 ਨੂੰ ਲਾਹੌਰ ਜੇਲ੍ਹ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਸ਼ਹੀਦ ਜਗਤ ਸਿੰਘ ਪਿੰਡ ਸੁਰ ਸਿੰਘ(ਤਰਨਤਾਰਨ)ਸ਼ਹੀਦ ਬਖਸ਼ੀਸ਼ ਸਿੰਘ, ਦੋਵੇਂ ਸ਼ਹੀਦ ਸੁਰੈਣ ਸਿੰਘ(ਵੱਡਾ ਤੇ ਛੋਟਾ)ਤਿੰਨੇ ਪਿੰਡ ਗਿੱਲਵਾਲੀ(ਅੰਮ੍ਰਿਤਸਰ)ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ( ਪੂਨਾ) ਤੇ ਸ਼ਹੀਦ ਹਰਨਾਮ ਸਿੰਘ ਪਿੰਡ ਭੱਟੀ ਗੁਰਾਇਆ(ਸਿਆਲਕੋਟ)ਪਹਿਲੇ ਲਾਹੌਰ ਸਾਜ਼ਿਸ਼ ਕੇਸ ‘ਚ ਫਾਂਸੀ ਚੜ੍ਹੇ।  ਸੱਤ ਸੂਰਮਿਆਂ ਨੂੰ ਇਕੱਠਿਆਂ ਚੇਤੇ ਕਰੀਏ।‘

malkeet rauni

ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮਹਾਨ ਇਨਕਲਾਬੀ ਕਰਤਾਰ ਸਿੰਘ ਸਰਾਭਾ ਤੇ ਉਹਨਾਂ ਦੇ ਸਾਥੀਆਂ ਨੂੰ ਕੋਟਿ ਕੋਟਿ ਨਮਨ ਕਰ ਰਹੇ ਨੇ ।

punjabi actor malkeet rauni


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network