ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਜੀ ਦਾ ਹੋਇਆ ਦਿਹਾਂਤ, 15 ਮਈ ਨੂੰ ਹੋਵੇਗਾ ਅੰਤਿਮ ਸਸਕਾਰ

Written by  Shaminder   |  May 13th 2022 04:15 PM  |  Updated: May 13th 2022 04:15 PM

ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਜੀ ਦਾ ਹੋਇਆ ਦਿਹਾਂਤ, 15 ਮਈ ਨੂੰ ਹੋਵੇਗਾ ਅੰਤਿਮ ਸਸਕਾਰ

ਗੋਲਡਨ ਸਟਾਰ ਮਲਕੀਤ ਸਿੰਘ (Malkit Singh) ਦੇ ਪਿਤਾ  (Father) ਜੀ ਦਾ ਦਿਹਾਂਤ (Death) ਹੋ ਗਿਆ ਹੈ । ਜਿਸ ਦੀ ਜਾਣਕਾਰੀ ਮਲਕੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਹੈ । ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ 10 ਮਈ ਨੂੰ ਹੋਇਆ ਸੀ ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾ ਰਹੇ ਹਨ ।

Malkeet singh ,, image From instagram

ਹੋਰ ਪੜ੍ਹੋ : ਗੋਲਡਨ ਸਟਾਰ ਮਲਕੀਤ ਸਿੰਘ ਜਲਦ ਹੀ ਕਰਨ ਜਾ ਰਹੇ ਹਨ ਵੱਡੇ ਪਰਦੇ ’ਤੇ ਵਾਪਸੀ, ਫ਼ਿਲਮ ਦਾ ਪੋਸਟਰ ਕੀਤਾ ਸਾਂਝਾ

ਮਲਕੀਤ ਸਿੰਘ ਨੇ ਇਸ ਤੋਂ ਇਲਾਵਾ ਆਪਣੇ ਪਿਤਾ ਜੀ ਦੇ ਅੰਤਿਮ ਸਸਕਾਰ ਦਾ ਬਿਓਰਾ ਵੀ ਸਾਂਝਾ ਕੀਤਾ ਹੈ । ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਮਲਕੀਤ ਸਿੰਘ ਨੇ ਲਿਖਿਆ ਕਿ ‘ਬਾਪੂ ਨੇ ਬਾਂਹਾਂ ‘ਚ ਲੈ ਕੇ ਮੈਨੂੰ ਸਮਝਾਇਆ ਸੀ ਦਿੱਲੀ ਏਅਰਪੋਰਟ ‘ਤੇ ਚੜਾਉਣ ਜਦੋਂ ਆਇਆ ਸੀ।ਕੋਈ ਅਲਵਿਦਾ ਨਹੀਂ ਜਿੱਥੇ ਕਿਤੇ ਵੀ ਹੋਵੋਗੇ ਤੁਸੀਂ ਹਮੇਸ਼ਾ ਮੇਰੇ ਦਿਲ ‘ਚ ਰਹੋਗੇ।

Malkeet singh ,, image From instagram

ਹੋਰ ਪੜ੍ਹੋ : ਲਾਕਡਾਊਨ ਤੋਂ ਬਾਅਦ ਪਹਿਲੀ ਵਾਰ ਸਕਾਟਲੈਂਡ ‘ਚ ਗੋਲਡਨ ਸਟਾਰ ਮਲਕੀਤ ਸਿੰਘ ਨੇ ਕੀਤਾ ਪਹਿਲਾ ਲਾਈਵ ਸ਼ੋਅ

ਤੁਹਾਨੂੰ ਹਮੇਸ਼ਾ ਪਿਆਰ ਕਰਦਾ ਹਾਂ ਮੇਰੇ ਪਾਪਾ ਜੀ ਮੇਰਾ ਰੱਬ’। ਇਸ ਤੋਂ ਇਲਾਵਾ ਮਲਕੀਤ ਸਿੰਘ ਨੇ ਆਪਣੇ ਪਿਤਾ ਜੀ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੀ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਅੰਤਿਮ ਸਸਕਾਰ ਦਾ ਕਾਰਡ ਸਾਂਝਾ ਕਰਦੇ ਹੋਏ ਲਿਖਿਆ ਦੱਸਿਆ ਹੈ ਕਿ ਕਿਸ ਜਗ੍ਹਾ ‘ਤੇ ਉਨ੍ਹਾਂ ਦੇ ਪਿਤਾ ਜੀ ਅੰਤਿਮ ਸਸਕਾਰ ਹੋਵੇਗਾ ।

malkeet singh with Father-min image From instagram

ਉਨ੍ਹਾਂ ਦੇ ਪਿਤ ਜੀ ਧਰਮ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਸਥਿਤ ਨਕੋਦਰ ਦੇ ਪਿੰਡ ਹੁਸੈਨਪੁਰ ‘ਚ ਦੁਪਹਿਰੇ ਬਾਰਾਂ ਵਜੇ ਹੋਵੇਗਾ । ਮਲਕੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਰ ਕੋਈ ਦੁੱਖ ਦੀ ਇਸ ਘੜੀ ‘ਚ ਉਨ੍ਹਾਂ ਨੂੰ ਹੌਸਲਾ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network