18 ਮਈ ਨੂੰ ਹੋਵੇਗਾ ਮਲਕੀਤ ਸਿੰਘ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ, ਗਾਇਕ ਨੇ ਸਾਂਝੀ ਕੀਤੀ ਜਾਣਕਾਰੀ

Reported by: PTC Punjabi Desk | Edited by: Shaminder  |  May 17th 2022 03:51 PM |  Updated: May 17th 2022 03:51 PM

18 ਮਈ ਨੂੰ ਹੋਵੇਗਾ ਮਲਕੀਤ ਸਿੰਘ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ, ਗਾਇਕ ਨੇ ਸਾਂਝੀ ਕੀਤੀ ਜਾਣਕਾਰੀ

ਬੀਤੇ ਦਿਨੀਂ ਗੋਲਡਨ ਸਟਾਰ ਮਲਕੀਤ ਸਿੰਘ (Malkit Songh) ਦੇ ਪਿਤਾ  (Father) ਧਰਮ ਸਿੰਘ ਜੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦੇ ਪਿਤਾ ਜੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ । ਹੁਣ ਮਲਕੀਤ ਸਿੰਘ ਨੇ ਆਪਣੇ ਪਿਤਾ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭੋਗ ਅਤੇ ਅੰਤਿਮ ਸਸਕਾਰ ਦਾ ਕਾਰਡ ਸਾਂਝਾ ਕਰਦੇ ਹੋਏ ਲਿਖਿਆ ਕਿ ‘ਰਿਪ ਬਾਪੂ ਜੀ, ਭੋਗ ਅਤੇ ਅੰਤਿਮ ਅਰਦਾਸ, 18  ਮਈ  2022 ਨੂੰ  12  ਤੋਂ 2  ਵਜੇ ਤੱਕ ਪਿੰਡ ਹੁਸੈਨਪੁਰ ਨਕੋਦਰ ‘ਚ ਹੋਵੇਗੀ’।

malkit-singh with father-min image From instagram

ਹੋਰ ਪੜ੍ਹੋ : ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਜੀ ਦਾ ਹੋਇਆ ਦਿਹਾਂਤ, 15 ਮਈ ਨੂੰ ਹੋਵੇਗਾ ਅੰਤਿਮ ਸਸਕਾਰ

ਦੱਸ ਦਈਏ ਕਿ ਬੀਤੇ ਦਿਨੀਂ ਗਾਇਕ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੇ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਸੀ । ਜਿਸ ਤੋਂ ਬਾਅਦ ਹਰ ਕੋਈ ਦੁੱਖ ਦੀ ਇਸ ਘੜੀ ‘ਚ ਉਨ੍ਹਾਂ ਨੂੰ ਹੌਸਲਾ ਦੇ ਰਹੇ ਹਨ । ਦੱਸ ਦਈਏ ਕਿ ਮਲਕੀਤ ਸਿੰਘ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

malkit-singh father- image From instagram

ਹੋਰ ਪੜ੍ਹੋ : ਗੋਲਡਨ ਸਟਾਰ ਮਲਕੀਤ ਸਿੰਘ ਜਲਦ ਹੀ ਕਰਨ ਜਾ ਰਹੇ ਹਨ ਵੱਡੇ ਪਰਦੇ ’ਤੇ ਵਾਪਸੀ, ਫ਼ਿਲਮ ਦਾ ਪੋਸਟਰ ਕੀਤਾ ਸਾਂਝਾ

ਉਹ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਿਸ ‘ਚ ਗੁੜ ਨਾਲੋਂ ਇਸ਼ਕ ਮਿੱਠਾ, ਤੂਤਕ ਤੂਤਕ ਤੂਤੀਆਂ, ਮੇਰਾ ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ ਖਾਣ ਨੂੰ ਬੜਾ ਹੀ ਚਿੱਤ ਕਰਦਾ ਸਣੇ ਕਈ ਹਿੱਟ ਗੀਤ ਗਾਏ ਹਨ ।

malkit-singh image From instagram

ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ । ਇਸ ਤੋਂ ਇਲਾਵਾ ਖਬਰਾਂ ਇਹ ਵੀ ਹਨ ਕਿ ਮਲਕੀਤ ਸਿੰਘ ਜਲਦ ਹੀ ਇੱਕ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੇ ਹਨ । ਜਿਸ ਦਾ ਉਨ੍ਹਾਂ ਦੇ ਪ੍ਰਸ਼ੰਸਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network