ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਮਮਤਾ ਬੈਨਰਜੀ ਪਹੁੰਚੀ ਗੁਰਦੁਆਰਾ ਸਾਹਿਬ, ਦਰਸ਼ਨ ਔਲਖ ਨੇ ਸ਼ੇਅਰ ਕੀਤੀ ਵੀਡੀਓ

written by Rupinder Kaler | May 04, 2021

ਪੱਛਮੀ ਬੰਗਾਲ ਵਿੱਚ ਭਾਜਪਾ ਦੀ ਵੱਡੀ ਹਾਰ ਹੋਈ ਹੈ ਜਦੋਂਕਿ ਟੀਐੱਮਸੀ ਨੇ ਜਿੱਤ ਹਾਸਲ ਕੀਤੀ ਹੈ ।ਟੀਐੱਮਸੀ ਦੀ ਇਸ ਵੱਡੀ ਜਿੱਤ ਤੇ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ । ਕੁਝ ਲੋਕ ਮਮਤਾ ਬੈਨਰਜੀ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ । ਇਸ ਵੱਡੀ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਪਹੁੰਚੇ ।

ਹੋਰ ਪੜ੍ਹੋ :

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ

ਇੱਥੇ ਪਹੁੰਚ ਕੇ ਉਹਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਸਰੱਬਤ ਦੇ ਭਲੇ ਦੀ ਅਰਦਾਸ ਕੀਤੀ । ਇਸ ਦੀ ਇੱਕ ਵੀਡੀਓ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿੱਚ ਮਮਤਾ ਬੈਨਰਜੀ ਜੈਕਾਰਾ ਵੀ ਲਗਾਉਂਦੇ ਹਏ ਨਜ਼ਰ ਆ ਰਹੇ ਹਨ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੀ ਯੋਗਦਾਨ ਪਾਇਆ ਸੀ ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ । ਇਸੇ ਲਈ ਮਮਤਾ ਬੈਨਰਜੀ ਦੀ ਜਿੱਤ ਨੂੰ ਕਿਸਾਨ ਆਪਣੀ ਜਿੱਤ ਦੱਸ ਰਹੇ ਹਨ ।

You may also like