ਯੁਵਰਾਜ ਹੰਸ ਦੀ ਨਵੀਂ ਫ਼ਿਲਮ 'ਪਰਿੰਦੇ' ਦੀ ਸ਼ੂਟਿੰਗ ਸ਼ੁਰੂ, ਯੁਵਰਾਜ ਹੰਸ ਲਈ ਇਹ ਫ਼ਿਲਮ ਹੈ ਕੁਝ ਖ਼ਾਸ 

Written by  Rupinder Kaler   |  May 31st 2019 06:14 PM  |  Updated: May 31st 2019 06:14 PM

ਯੁਵਰਾਜ ਹੰਸ ਦੀ ਨਵੀਂ ਫ਼ਿਲਮ 'ਪਰਿੰਦੇ' ਦੀ ਸ਼ੂਟਿੰਗ ਸ਼ੁਰੂ, ਯੁਵਰਾਜ ਹੰਸ ਲਈ ਇਹ ਫ਼ਿਲਮ ਹੈ ਕੁਝ ਖ਼ਾਸ 

ਪਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਮਨਭਾਵਨ ਸਿੰਘ ਛੇਤੀ ਹੀ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ । ਉਹਨਾਂ ਦੇ ਨਿਰਦੇਸ਼ਨ ਹੇਠ ਬਣ ਰਹੀ ਪੰਜਾਬੀ ਫ਼ਿਲਮ "ਪਰਿੰਦੇ" ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ । ਫ਼ਿਲਮ ਦੇ ਮਹੂਰਤ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਹਨ । ਇਹਨਾਂ ਤਸਵੀਰਾਂ ਵਿੱਚ ਯੁਵਰਾਜ ਹੰਸ, ਮਾਨਸੀ ਸ਼ਰਮਾ ਸਮੇਤ ਫ਼ਿਲਮ ਦੀ ਹੋਰ ਸਟਾਰਕਾਸਟ ਨਜ਼ਰ ਆ ਰਹੀ ਹੈ ।

ਇਸ ਫ਼ਿਲਮ ਵਿੱਚ ਪੰਜਾਬੀ ਗਾਇਕ ਯੁਵਰਾਜ ਹੰਸ, ਉਹਨਾਂ ਦੀ ਪਤਨੀ ਮਾਨਸੀ ਸ਼ਰਮਾ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਗਾਇਕ ਹਰਸਿਮਰਨ, ਗੁਰਲੀਨ ਚੋਪੜਾ, ਸਪਨਾ ਬੱਸੀ, ਅਨੀਤਾ, ਨਵਨੀਤ ਨਿਸ਼ਾਨ, ਹੌਬੀ ਧਾਲੀਵਾਲ, ਤਰਸੇਮ ਪਾਲ, ਅਮਨ ਕੌਤਿਸ਼ ਸਮੇਤ ਹੋਰ ਕਈ ਨਾਮੀ ਅਦਾਕਾਰ ਆਪਣੀ ਅਦਾਕਾਰੀ ਦਿਖਾਉਣਗੇ ।

ਯੁਵਰਾਜ ਹੰਸ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਕੁਝ ਦਿਨ ਪਹਿਲਾਂ ਹੀ ਉਹ ਯਾਰਾ ਵੇ ਫ਼ਿਲਮ ਵਿੱਚ ਨਜ਼ਰ ਆਏ ਸਨ । ਇਸ ਫ਼ਿਲਮ ਤੋਂ ਬਾਅਦ ਉਹ ਕਈ ਪ੍ਰੋਜੈਕਟਾਂ ਤੇ ਕੰਮ ਕਰ ਰਹੇ ਹਨ । ਫ਼ਿਲਮ ਪਰਿੰਦੇ ਨੂੰ ਲੈ ਕੇ ਯੁਵਰਾਜ ਹੰਸ ਕਾਫੀ ਉਤਸ਼ਾਹਿਤ ਹਨ ਕਿਉਂਕਿ ਇਸ ਫ਼ਿਲਮ ਵਿੱਚ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਨਜ਼ਰ ਆਵੇਗੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network