ਮੈਂਡੀ ਤੱਖਰ ਨੇ ਸਾਂਝੀ ਕੀਤੀ ਖ਼ਾਸ ਤਸਵੀਰ, ਨਜ਼ਰ ਆਈ ਕਿਸੇ ਦੇ ਖਿਆਲਾਂ ‘ਚ ਗੁਆਚੀ

written by Lajwinder kaur | August 12, 2021

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਘੱਟ ਨਜ਼ਰ ਆਉਂਦੀ ਹੈ। ਕਾਫੀ ਸਮੇਂ ਤੋਂ ਬਾਅਦ ਉਨ੍ਹਾਂ ਨੇ ਆਪਣੀ ਤਸਵੀਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।

actress mandy thakhar image source- instagram

ਹੋਰ ਪੜ੍ਹੋ :ਆਜ਼ਾਦੀ ਦਿਹਾੜੇ ‘ਤੇ ਦੇਸ਼ ਦੀਆਂ ਉਨ੍ਹਾਂ ਧੀਆਂ ਨੂੰ ਖ਼ਾਸ ਸਲਾਮ, ਜਿਨ੍ਹਾਂ ਨੇ ਆਜ਼ਾਦੀ ਲਈ ਦਿੱਤਾ ਬਲੀਦਾਨ, ਇਸ ਐਤਵਾਰ ਦੇਖੋ ਪੀਟੀਸੀ ਪੰਜਾਬੀ ਦੀ ਖ਼ਾਸ ਪੇਸ਼ਕਸ਼

ਹੋਰ ਪੜ੍ਹੋ : ਆਪਣੇ ਚਾਚੇ ਗੁਰਸੇਵਕ ਮਾਨ ਦੇ ਨਾਲ ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗਾਉਂਦੇ ਨਜ਼ਰ ਆਏ ਅਵਕਾਸ਼ ਮਾਨ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਚਾਚੇ-ਭਤੀਜੇ ਦੀ ਇਹ ਜੁਗਲਬੰਦੀ, ਦੇਖੋ ਵੀਡੀਓ

inside image of mandy takhar-min image source- instagram

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘Lost in transition..’। ਤਸਵੀਰ ‘ਚ ਮੈਂਡੀ ਤੱਖਰ ਆਪਣੇ ਹੀ ਖਿਆਲਾਂ ‘ਚ ਗੁਆਚੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ ਜਿਸ ਚ ਉਹ ਬਹੁਤ ਹੀ ਜ਼ਿਆਦਾ ਖੂਬਸੂਰਤ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਆਪਣੀ ਅਦਾਕਾਰਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

ਜੇ ਗੱਲ ਕਰੀਏ ਮੈਂਡੀ ਤੱਖਰ ਦੀ ਫ਼ਿਲਮੀ ਕਰੀਅਰ ਦੀ ਤਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਗਾਇਕ ਬੱਬੂ ਮਾਨ ਦੀ ਫ਼ਿਲਮ ‘ਏਕਮ’ ਨਾਲ ਕੀਤੀ ਸੀ। ਉਨ੍ਹਾਂ ਦੀ ਇਹ ਫ਼ਿਲਮ ਸਾਲ 2010 ਵਿੱਚ ਰਿਲੀਜ਼ ਹੋਈ ਸੀ । ਮੈਂਡੀ ਤੱਖਰ ਨੇ ‘ਮੁੰਡੇ ਕਮਾਲ ਦੇ’, ‘ਮਿਰਜ਼ਾ ਅਨ ਟੋਲਡ ਸਟੋਰੀ’, ‘ਸਾਡੀ ਵੱਖਰੀ ਹੈ ਸ਼ਾਨ’, ‘ਇਸ਼ਕ ਗਰਾਰੀ’, ‘ਏਕਮ’, ‘ਰੱਬ ਦਾ ਰੇਡੀਓ’ ਅਤੇ ‘ਅਰਦਾਸ’, ਵਰਗੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਅਖੀਰਲੀ ਵਾਰ ਉਹ ‘ਸਾਕ’ ਫ਼ਿਲਮ ‘ਚ ਨਜ਼ਰ ਆਈ ਸੀ।

 

0 Comments
0

You may also like