ਅੰਬ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਅੰਬ ਦਾ ਜੂਸ ਪੀਣ ਨਾਲ ਇਹ ਬਿਮਾਰੀਆਂ ਹੋਣਗੀਆਂ ਦੂਰ

written by Rupinder Kaler | May 03, 2021

ਅੰਬ ਪੌਸ਼ਟਿਕ ਅਤੇ ਚਿਕਿਤਸਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅੰਬ ਨੂੰ ਜੂਸ ਦੇ ਰੂਪ ‘ਚ ਡਾਇਟ ‘ਚ ਸ਼ਾਮਲ ਕਰਨਾ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਕੋਰੋਨਾ ਕਾਲ ‘ਚ ਮਾਹਰਾਂ ਦੁਆਰਾ ਇਮਿਊਨਿਟੀ ਵਧਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਨਿਯਮਿਤ ਤੌਰ ‘ਤੇ ਅੰਬ ਦਾ ਜੂਸ ਪੀਣਾ ਲਾਭਕਾਰੀ ਹੋਵੇਗਾ। ਇਸ ਨਾਲ ਇਮਿਊਨਿਟੀ ਮਜ਼ਬੂਤ ਹੋ ਕੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਜਿਨ੍ਹਾਂ ਲੋਕਾਂ ਨੂੰ ਘੱਟ ਭੁੱਖ ਲੱਗਦੀ ਹੈ ਉਨ੍ਹਾਂ ਨੂੰ ਆਪਣੀ ਡੈਲੀ ਡਾਇਟ ‘ਚ ਅੰਬ ਦਾ ਜੂਸ ਸ਼ਾਮਲ ਕਰਨਾ ਚਾਹੀਦਾ ਹੈ। ਖ਼ਾਸ ਤੌਰ ਇਸ ‘ਚ ਕਾਲਾ ਨਮਕ ਮਿਲਾ ਕੇ ਪੀਣ ਨਾਲ ਪਾਚਨ ਤੰਤਰ ਠੀਕ ਹੋ ਕੇ ਭੁੱਖ ਵਧਣ ‘ਚ ਮਦਦ ਮਿਲਦੀ ਹੈ।

ਹੋਰ ਪੜ੍ਹੋ :

ਆਕਸੀਜ਼ਨ ਦੀ ਬਲੈਕ ਕਰਨ ਵਾਲਿਆਂ ’ਤੇ ਸਤਿੰਦਰ ਸੱਤੀ ਨੇ ਕੱਢਿਆ ਗੁੱਸਾ

ਅੰਬ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦਾ ਜੂਸ ਪੀਣ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਣ ‘ਚ ਸਹਾਇਤਾ ਮਿਲਦੀ ਹੈ। ਅੰਬ ‘ਚ ਐਂਥੋਸਿਆਨੀਡਿਨਸ ਨਾਮਕ ਟੈਨਿਨ ਬਲੱਡ ਸ਼ੂਗਰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ ਅੰਬ ਦੇ ਜੂਸ ਦਾ ਸੇਵਨ ਕਰ ਸਕਦੇ ਹਨ। ਕਬਜ਼ ਤੋਂ ਪੀੜਤ ਲੋਕਾਂ ਨੂੰ ਅੰਬ ਦਾ ਜੂਸ ਪੀਣ ਨਾਲ ਫਾਇਦਾ ਮਿਲਦਾ ਹੈ।

ਇਸ ਤੋਂ ਇਲਾਵਾ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅੰਬ ਦੇ ਜੂਸ ‘ਚ ਥੋੜ੍ਹਾ ਜਿਹਾ ਨਮਕ ਮਿਲਾਕੇ ਪੀਣ ਨਾਲ ਰਾਹਤ ਮਿਲਦੀ ਹੈ। ਅੰਬ ਦੇ ਜੂਸ ‘ਚ ਡਾਈਟਰੀ ਫਾਈਬਰ, ਸਾਇਰਟਿਕ ਅਤੇ ਟਾਰਟਰਿਕ ਐਸਿਡ ਹੁੰਦਾ ਹੈ। ਇਸ ਨਾਲ ਪੇਟ ਅਤੇ ਸਰੀਰ ‘ਚ ਮੌਜੂਦ ਐਸਿਡਸ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਪਾਚਨ ਸ਼ਕਤੀ ਮਜ਼ਬੂਤ ਹੋਣ ਨਾਲ ਪੇਟ ਸੰਬੰਧੀ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।

0 Comments
0

You may also like