ਜੁਗਨੀ ਐਲਬਮ ਤੋਂ ਨਵਾਂ ਗੀਤ ‘Jeena Paauni Aa’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਨਿੰਦਰ ਬੁੱਟਰ ਦਾ ਇਹ ਗੀਤ

written by Lajwinder kaur | June 01, 2021

ਲਾਰੇ, ਸਖ਼ੀਆਂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਗਾਇਕ ਮਨਿੰਦਰ ਬੁੱਟਰ ਏਨੀਂ ਦਿਨੀਂ ਆਪਣੀ ਨਵੀਂ ਐਲਬਮ ਜੁਗਨੀ ਦੇ ਨਾਲ ਖੂਬ ਸੁਰਖੀਆਂ ਵਟੋਰ ਰਹੇ ਨੇ। ਜੀ ਹਾਂ ਇੱਕ ਹੋਰ ਨਵਾਂ ਗੀਤ ‘Jeena Paauni Aa’ ਦੇ ਨਾਲ ਉਹ ਦਰਸ਼ਕਾਂ ਦੇ ਰੁਬਰੂ ਹੋਏ ਨੇ।

singer maninder buttar image source-youtube
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਸੋਸ਼ਲ ਮੀਡੀਆ ਉੱਤੇ ਹੋ ਰਹੀ ਖੂਬ ਵਾਇਰਲ
inside image of maninder buttar image source-youtube
ਜੀ ਹਾਂ ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ, ਜਿਸ ਨੂੰ ਮਿੱਠੀ ਆਵਾਜ਼ ਦੇ ਨਾਲ ਮਨਿੰਦਰ ਬੁੱਟਰ ਨੇ ਗਾਇਆ ਹੈ। ਇਸ ਗੀਤ ਦੇ ਬੋਲ ਖੁਦ ਮਨਿੰਦਰ ਬੁੱਟਰ ਨੇ ਹੀ ਲਿਖੇ ਨੇ ਤੇ ਮਿਊਜ਼ਿਕ Mix Singh ਨੇ ਦਿੱਤਾ ਹੈ। Drip Films ਵੱਲੋਂ ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
mainder buttar new song jeena paauni aa image source-youtube
ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਸਖੀਆਂ, ਇੱਕ ਤੇਰਾ, ਸੌਰੀ, ਯਾਰੀ, ਵਿਆਹ, ਤੇਰੀ ਮੇਰੀ ਲੜਾਈ, ਲਾਰੇ ਵਰਗੇ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।  

0 Comments
0

You may also like