ਮਨਿੰਦਰ ਬੁੱਟਰ ਤੇ ਤਾਨਿਆ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  April 09th 2021 10:48 AM  |  Updated: April 09th 2021 10:51 AM

ਮਨਿੰਦਰ ਬੁੱਟਰ ਤੇ ਤਾਨਿਆ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਮਨਿੰਦਰ ਬੁੱਟਰ (Maninder Buttar ) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੇ ਨਵੇਂ ਗੀਤ ‘ਪਾਣੀ ਦੀ ਗੱਲ’ (pani di gal) ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਪੰਜਾਬੀ ਐਕਟਰੈੱਸ ਤਾਨਿਆ ਦੇ ਨਾਲ ਪੋਸਟ ਕੀਤਾ ਹੈ।

image of maninders buttar

 

ਹੋਰ ਪੜ੍ਹੋ : ਅਫਸਾਨਾ ਖ਼ਾਨ ਪਹਿਲੀ ਵਾਰ ਆਪਣੇ ਮੰਗੇਤਰ ਸਾਜ਼ ਦੇ ਨਾਲ ਹੋਈ ਲਾਈਵ, ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ, ਦੇਖੋ ਵੀਡੀਓ

inside image of maninder bhuttar

 

ਇਸ ਵੀਡੀਓ ‘ਚ ਮਨਿੰਦਰ ਬੁੱਟਰ ਤੇ ਤਾਨਿਆ ਦੀ ਪਿਆਰੀ ਜਿਹੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਮਨਿੰਦਰ ਬੁੱਟਰ ਨੇ ਚਿੱਟੇ ਰੰਗਾ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਤਾਨਿਆ ਜੋ ਕਿ ਪੰਜਾਬੀ ਸੂਟ ਚ ਪੂਰਾ ਕਹਿਰ ਢਾਹ ਰਹੀ ਹੈ। ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਡਾਇਰੈਕਟਰ ਜਗਦੀਪ ਸਿੱਧੂ, ਆਸਿਸ ਕੌਰ, ਕਰਮਜੀਤ ਅਨਮੋਲ ਤੇ ਕਈ ਹੋਰ ਕਲਾਕਾਰਾਂ ਤੋਂ ਇਲਾਵਾ ਫੈਨਜ਼ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

comments of maininder buttar and taina's video

ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਸਖੀਆਂ, ਇੱਕ ਤੇਰਾ, ਸੌਰੀ, ਯਾਰੀ, ਵਿਆਹ, ਤੇਰੀ ਮੇਰੀ ਲੜਾਈ, ਲਾਰੇ ਵਰਗੇ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network