ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  June 23rd 2020 06:04 PM  |  Updated: June 23rd 2020 06:15 PM

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਮਨਕਿਰਤ ਔਲਖ ਬਹੁਤ ਜਲਦ ਆਪਣਾ ਨਵਾਂ ਗੀਤ ਵੈਲ (VAIL) ਲੈ ਕੇ ਆ ਰਹੇ ਨੇ । ਇਸ ਗੀਤ ‘ਚ ਮਨਕਿਰਤ ਔਲਖ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕਾ ਨਿਮਰਤ ਖਹਿਰਾ । ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਦਰਸ਼ਕ ਬੜੀ ਬੇਸਬਰੀ ਦੇ ਨਾਲ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਨੇ ।

 

View this post on Instagram

 

Coming soon @mankirtaulakh @arvindrkhaira @avvysra @officialshreebrar

A post shared by Nimrat Khaira (@nimratkhairaofficial) on

Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Shree Brar ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ ਅਰਵਿੰਦਰ ਖਹਿਰਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਮਨਕਿਰਤ ਔਲਖ ਤੇ ਨਿਮਰਤ ਖਹਿਰਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਵਾਲਾ ਹੈ ।

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਦੋਵੇਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਨਿਮਰਤ ਖਹਿਰਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਜਿਸਦੇ ਚੱਲਦੇ ਉਨ੍ਹਾਂ ਨੂੰ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦੀ ‘ Best Playback Singer-Female’ ਕੈਟਾਗਿਰੀ ਲਈ ਨੌਮੀਨੇਟ ਕੀਤਾ ਗਿਆ ਹੈ । ‘ਚਾਨਣ’ ਗੀਤ ਗਾਉਣ ਦੇ ਲਈ ਉਨ੍ਹਾਂ ਨੂੰ ਇਸ ਕੈਟਾਗਿਰੀ ਲਈ ਨੌਮੀਨੇਟ ਕੀਤਾ ਗਿਆ ਹੈ । ਤੁਸੀਂ ਇਸ ਦਿੱਤੇ ਹੋਏ ਲਿੰਕ ‘ਤੇ ਕਲਿੱਕ ਕਰਕੇ ਵੋਟ ਕਰ ਸਕਦੇ ਹੋ https://www.ptcpunjabi.co.in/voting/ । ਤੁਸੀਂ  ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਸਾਡੀ ਵੈੱਬ ਸਾਈਟ ’ਤੇ ਜਾ ਕੇ ਵੋਟ ਕਰ ਸਕਦੇ ਹੋ ।

nimrat khaira pfa 2020


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network