
Mankirt Aulakh religious song : ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਹਫਤਾ ਚੱਲ ਰਿਹਾ ਹੈ ਅਤੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੌਮ ਲਈ ਵਾਰੇ ਪਰਿਵਾਰ ਦੀ ਕੁਰਬਾਨੀ ਹਰ ਇੱਕ ਦੇ ਦਿਲਾਂ ਅੰਦਰ ਵੱਸਦੀ ਹੈ। ਪੰਜਾਬੀ ਗਾਇਕ ਵੀ ਆਪਣੇ ਧਾਰਮਿਕ ਗਾਣਿਆਂ ਦੇ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰ ਰਹੇ ਹਨ। ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵੀ ਆਪਣੇ ਨਵੇਂ ਧਾਰਮਿਕ ਗੀਤ ‘‘ਮੇਰਾ ਇੱਕ ਤੂੰ ਮਾਲਕਾ’’ (Mera Ik Tu Malka) ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕੀਤਾ ਹੈ। ਆਪਣੀ ਮਿੱਠੀ ਆਵਾਜ਼ ਰਾਹੀਂ ਮਨਕੀਰਤ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ‘ਤੇ ਬਾਖੂਬੀ ਚਾਨਣਾ ਪਾਇਆ ਹੈ।
ਹੋਰ ਪੜ੍ਹੋ : ਰਣਜੀਤ ਬਾਵਾ ਦੀ ਮੰਮੀ ਨੇ ਭਾਵੁਕ ਹੁੰਦੇ ਹੋਏ ਕਿਹਾ-'ਬਾਵੇ ਨੇ ਸੱਚ ਬੋਲਿਆ, ਉਸਨੂੰ ਸੱਚ ਦਾ ਮੁੱਲ ਮਿਲਿਆ'

ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਧਾਰਮਿਕ ਗੀਤ ਦਾ ਲਿੰਕ ਸ਼ੇਅਰ ਕੀਤਾ ਹੈ। ਇਸ ਧਾਰਮਿਕ ਗੀਤ ਦੇ ਬੋਲ Preeta & Sandeep Cammando ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਇਹ ਧਾਰਮਿਕ ਗਾਣਾ ਮਨਕੀਰਤ ਔਲਖ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

ਸਿੱਖ ਇਤਿਹਾਸ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਦਸਮ ਪਾਤਸ਼ਾਹ ਨੂੰ ਸਰਬੰਸਦਾਨੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੌਮ ਲਈ ਪੂਰੇ ਪਰਿਵਾਰ ਨੂੰ ਵਾਰ ਦਿੱਤਾ ਸੀ। ਦਸਮ ਪਾਤਸ਼ਾਹ ਦੇ ਦੋ ਸਾਹਿਬਜ਼ਾਦਿਆਂ ਨੇ ਜੰਗ ਦੇ ਮੈਦਾਨ ‘ਚ ਆਪਣਾ ਆਪ ਵਾਰ ਦਿੱਤਾ ਜਦਕਿ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤਾ ਗਿਆ ਸੀ । ਮਾਤਾ ਗੁਜਰੀ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸਨ । ਇਹੀ ਨਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵੀ ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਦਿੱਤੀ ਸੀ।
