ਮਨਕਿਰਤ ਔਲਖ ਨੇ ਬੇਟੇ ਦਾ ਵੀਡੀਓ ਕੀਤਾ ਸਾਂਝਾ, ਸੁੱਖ ਸੰਘੇੜਾ ਨੇ ਔਲਖ ਦੇ ਬੇਟੇ ਲਈ ਆਖੀ ਇਹ ਗੱਲ

written by Shaminder | September 22, 2022

ਮਨਕਿਰਤ ਔਲਖ (Mankirt Aulakh) ਇੱਕ ਅਜਿਹੇ ਗਾਇਕ ਹਨ ।ਜਿਨ੍ਹਾਂ ਨੇ ਆਪਣੀ ਕਰੜੀ ਮਿਹਨਤ ਦੀ ਬਦੌਲਤ ਪੰਜਾਬੀ ਇੰਡਸਟਰੀ ‘ਚ ਵੱਖਰਾ ਮੁਕਾਮ ਹਾਸਲ ਕੀਤਾ ਹੈ । ਉਨ੍ਹਾਂ ਨੇ ਕਦੇ ਨਹੀਂ ਸੀ ਸੋਚਿਆ ਕਿ ਉਹ ਗਾਇਕ ਬਣਨਗੇ । ਕਿਉਂਕਿ ਉਹ ਗਾਇਕੀ ਤੋਂ ਪਹਿਲਾਂ ਭਲਵਾਨੀ ਕਰਦੇ ਸਨ । ਘਰ ਵਾਲਿਆਂ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਤੋਂ ਬਾਅਦ ਹੀ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਨਿੱਤਰਨ ਦਾ ਫੈਸਲਾ ਲਿਆ ।

Mankirt Aulakh , Image Source : Instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਭਤੀਜੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਵੇਖੋ ਭੂਆ ਭਤੀਜੀ ਦਾ ਕਿਊਟ ਅੰਦਾਜ਼

ਗਾਇਕੀ ਦੇ ਖੇਤਰ ‘ਚ ਜਦੋਂ ਉਨ੍ਹਾਂ ਨੇ ਹੱਥ ਅਜ਼ਮਾਇਆ ਤਾਂ ਕਿਸਮਤ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿੱਤਾ । ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ । ਮਨਕਿਰਤ ਆਪਣੀ ਨਿੱਜੀ ਜ਼ਿੰਦਗੀ ਨੂੰ ਹਾਲਾਂਕਿ ਸੋਸ਼ਲ ਮੀਡੀਆ ਤੋਂ ਦੂਰ ਹੀ ਰੱਖਦੇ ਹਨ ।

mankirt aulkh's son cute new pic image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪਰ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਖਿਲਾਫ ਸੋਸ਼ਲ ਮੀਡੀਆ ‘ਤੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ । ਜਿਸ ਤੋਂ ਬਾਅਦ ਮਨਕਿਰਤ ਔਲਖ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਗੱਲਾਂ ਸਾਂਝੀਆਂ ਕੀਤੀਆਂ ਸਨ । ਕੁਝ ਲੋਕ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਲੈ ਕੇ ਸਵਾਲ ਚੁੱਕ ਰਹੇ ਸਨ । ਜਿਸ ਤੋਂ ਬਾਅਦ ਗਾਇਕ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਸੀ ਕਿ ਉਨ੍ਹਾਂ ਦੀ ਪਤਨੀ ਪ੍ਰੈਗਨੇਂਟ ਸੀ।

Mankirt Aulakh Image Source : Instagram

ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ ਜਾਣਾ ਪਿਆ ਸੀ । ਜਿਸ ਤੋਂ ਬਾਅਦ ਮਨਕਿਰਤ ਨੇ ਆਪਣੇ ਨਵਜਾਤ ਬੇਟੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਅਤੇ ਲਗਾਤਾਰ ਉਹ ਆਪਣੇ ਬੇਟੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਬੀਤੇ ਦਿਨ ਵੀ ਉਨ੍ਹਾਂ ਨੇ ਆਪਣੇ ਪੁੱਤਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਤੇ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਵੀ ਕਮੈਂਟ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਮਨਕਿਰਤ ਔਲਖ ਦੇ ਬੇਟੇ ਦੀਆਂ ਅੱਖਾਂ ਬਿਲਕੁਲ ਗਾਇਕ ਵਰਗੀਆਂ ਹਨ । ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

You may also like