
ਮਨਕਿਰਤ ਔਲਖ (mankirt aulakh) ਨੂੰ ਸਿੱਧੂ ਮੂਸੇਵਾਲਾ (Sidhu Moose Wala) ਕਤਲ ਮਾਮਲੇ ‘ਚ ਕਲੀਨ ਚਿੱਟ ਮਿਲ ਗਈ ਹੈ । ਜਿਸ ਤੋਂ ਬਾਅਦ ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਗਾਇਕ ਨੇ ਲਿਖਿਆ ਕਿ ‘ਹੁਣ ਮੈਨੂੰ ਮੀਡੀਆ ਵਲੇ ਚੰਗਾ ਕਹਿਣ ਲੱਗ ਪਏ । ਮੇਰੀ ਇਹ ਬੇਨਤੀ ਆ ਸਭ ਨੂੰ ਕਿਸੇ ਵੀ ਗੱਲ ਦੀ ਤਹਿ ਤੱਕ ਜਾਏ ਬਿਨ੍ਹਾਂ, ਐਂਵੇ ਹੀ ਕਿਸੇ ਨੂੰ ਇਨਵਾਲਵ ਨਾ ਕਰਿਆ ਕਰੋ। ਕਿਉਂਕਿ ਤੁਹਾਡੀ ਲਈ ਉਹ ਇੱਕ ਨਿਊਜ਼ ਹੁੰਦੀ ਆ, ਤੇ ਅਗਲੇ ਦੀ ਸਾਰੀ ਉਮਰ ਦੀ ਕੀਤੀ ਕਮਾਈ ਖੂਹ ‘ਚ ਪੈ ਜਾਂਦੀ ਆ…।ਪਤਾ ਨਹੀਂ ਮੈਂ ਵੀ ਕਿੰਨੇ ਹੋਰ ਦਿਨਾਂ ਦਾ ਮਹਿਮਾਨ ਆਂ ਇਸ ਦੁਨੀਆ ‘ਤੇ ।

ਹੋਰ ਪੜ੍ਹੋ : ਬਾਲੀਵੁੱਡ ਗਾਇਕ ਅਦਨਾਨ ਸਾਮੀ ਨੂੰ ਪਛਾਨਣਾ ਹੋਇਆ ਮੁਸ਼ਕਿਲ, 230 ਕਿਲੋ ਦੇ ਅਦਨਾਨ ਸਾਮੀ ਫੈਟ ਤੋਂ ਹੋਏ ਫਿੱਟ
ਜਿਵੇਂ ਗੈਂਗਸਟਰ ਪਿਛਲੇ ਕਰੀਬ ਇੱਕ ਸਾਲ ਤੋਂ ਮੈਨੂੰ ਧਮਕੀਆਂ ਦੇ ਰਹੇ। ਇੱਕ ਦਿਨ ਆਏ ਤੇ ਇੱਕ ਦਿਨ ਸਾਰਿਆਂ ਨੇ ਜਾਣਾ ਇਸ ਸੰਸਾਰ ਤੋਂ’। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਬਹੁਤ ਕੁਝ ਇਸ ਪੋਸਟ ‘ਚ ਲਿਖਿਆ ਹੈ । ਦੱਸ ਦਈਏ ਕਿ ਬੀਤੇ ਦਿਨ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚੋਂ ਕਲੀਨ ਚਿੱਟ ਮਿਲ ਗਈ ਹੈ। ਏ. ਜੀ. ਟੀ. ਐੱਫ. ਦੇ ਚੀਫ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।
ਹੋਰ ਪੜ੍ਹੋ : ਬਾਲੀਵੁੱਡ ਗਾਇਕ ਅਦਨਾਨ ਸਾਮੀ ਨੂੰ ਪਛਾਨਣਾ ਹੋਇਆ ਮੁਸ਼ਕਿਲ, 230 ਕਿਲੋ ਦੇ ਅਦਨਾਨ ਸਾਮੀ ਫੈਟ ਤੋਂ ਹੋਏ ਫਿੱਟ
ਪ੍ਰਮੋਦ ਬਾਨ ਨੇ ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਗਾਇਕ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਤਫਤੀਸ਼ ’ਚ ਸਾਹਮਣੇ ਨਹੀਂ ਆਇਆ ਹੈ। ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇਵਾਲਾ ਦੇ ਕਤਲ ’ਚ ਸ਼ਾਮਿਲ ਦੱਸਿਆ ਗਿਆ ਸੀ।
ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਔਲਖ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ।ਦੱਸ ਦੇਈਏ ਕਿ ਆਪਣੇ ’ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੇ ਇੰਸਟਾਗ੍ਰਾਮ ’ਤੇ ਕੁਝ ਪੋਸਟਾਂ ਸ਼ੇਅਰ ਕਰਨ ਦੇ ਨਾਲ ਆਪਣਾ ਇੱਕ ਵੀਡੀਓ ਸੁਨੇਹਾ ਵੀ ਪੋਸਟ ਕੀਤਾ ਸੀ। ਜਿਸ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਜਾਣਬੁਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਹ ਮਿਹਨਤ ਕਰਕੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਏ ਹਨ।
View this post on Instagram