
Mankirt Aulakh new video: ਪੰਜਾਬੀ ਗਾਇਕ ਮਨਕੀਰਤ ਔਲਖ ਇੰਨ੍ਹੀਂ ਦਿਨੀਂ ਦੁਬਈ ‘ਚ ਹਨ। ਜਿੱਥੋਂ ਉਹ ਰੋਜ਼ਾਨਾ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਔਲਖ ਨੇ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਦੋਸਤਾਂ ਦੇ ਨਾਲ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਉਨ੍ਹਾਂ ਨੇ ਆਪਣੇ ਕੈਮਰੇ ਦੇ ਰਾਹੀਂ ਦੁਬਈ ਦੇ ਸੁੰਦਰ ਨਜ਼ਾਰਿਆਂ ਨੂੰ ਦਿਖਾਇਆ ਹੈ।
ਹੋਰ ਪੜ੍ਹੋ: ਇੰਤਜ਼ਾਰ ਹੋਇਆ ਖਤਮ! ਆ ਰਹੀ ਹੈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫੈਨਜ਼ ਦੇ ਨਾਲ ਨਵਾਂ ਵੀਡੀਓ ਸਾਂਝਾ ਕੀਤਾ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਮਨਕੀਰਤ ਦੁਬਈ ਦੀਆਂ ਸੜਕਾਂ ‘ਤੇ ਆਪਣੇ ਦੋਸਤਾਂ ਦੇ ਨਾਲ Electric Scooter ‘ਤੇ ਗੇੜੀ ਲਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ‘ਚ ਰਾਤ ਦੇ ਸਮੇਂ ਬੁਰਜ ਖਲੀਫਾ ਦਾ ਸੁੰਦਰ ਨਜ਼ਾਰਾ ਵੀ ਦਿਖਾਇਆ ਹੈ।

ਵੀਡੀਓ ਸ਼ੇਅਰ ਕਰਦਿਆਂ ਮਨਕੀਰਤ ਨੇ ਕੈਪਸ਼ਨ ‘ਚ ਲਿਖਿਆ, “ਅਸੀਂ ਤੈਨੂੰ ਪਿਆਰ ਕਰਦੇ ਹਾਂ, Ishaar ja Karde Na” ਮਨਕੀਰਤ ਔਲਖ ਦੀ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਮਨਕੀਰਤ ਔਲਖ ਇੰਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਬਰਾਊਨ ਬੁਆਏਜ਼’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਉਹ ਪੰਜਾਬੀ ਮਿਊਜ਼ਿਕ ਜਗਤ ਦੇ ਚਰਚਿਤ ਗਾਇਕ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ।

View this post on Instagram