ਮਨਕਿਰਤ ਔਲਖ ਫ਼ਿਲਮ ‘ਬਰਾਊਨ ਬੁਆਏਜ਼’ ‘ਚ ਆਉਣਗੇ ਨਜ਼ਰ, ਫ਼ਿਲਮ ਦੀ ਸ਼ੂਟਿੰਗ ਸ਼ੁਰੂ

written by Shaminder | October 04, 2022 01:24pm

ਮਨਕਿਰਤ ਔਲਖ (Mankirt Aulakh)  ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਪਰ ਹੁਣ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰ ਚੁੱਕੇ ਹਨ । ਉਹ ਜਲਦ ਹੀ ਟੀ-ਸੀਰੀਜ਼ ਵੱਲੋਂ ਬਣਾਈ ਜਾ ਰਹੀ ਫ਼ਿਲਮ ‘ਬਰਾਊਨ ਬੁਆਏਜ਼’ (Brown Boys) ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ ।

Mankirat Aulakh

ਹੋਰ ਪੜ੍ਹੋ  : ਗੀਤਕਾਰ ਅਤੇ ਗਾਇਕ ਵੀਤ ਬਲਜੀਤ ਨੇ ਪੁੱਤਰ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਇਸ ਫ਼ਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ । ਇਸ ਫ਼ਿਲਮ ਦੀ ਕਹਾਣੀ ਅਖਿਲੇਸ਼ ਜੈਸਵਾਲ ਨੇ ਲਿਖੀ ਹੈ । ਮਿਊਜ਼ਿਕ ਐਵੀ ਸਰਾਂ ਦਾ ਹੋਵੇਗਾ ।ਇਹ ਫ਼ਿਲਮ ਕਦੋਂ ਰਿਲੀਜ਼ ਹੋਵੇਗੀ । ਇਸ ਬਾਰੇ ਖੁਲਾਸਾ ਹਾਲੇ ਨਹੀਂ ਹੋ ਸਕਿਆ ਹੈ ।

mankirat Aulakh, image From instagram

ਹੋਰ ਪੜ੍ਹੋ  : ਜ਼ਮੀਨ ਤੋਂ ਚੱਲੀ ਬੰਦੂਕ, 3500 ਫੁੱਟ ਉੱਪਰ ਅਸਮਾਨ ‘ਚ ਜਹਾਜ਼ ‘ਚ ਬੈਠੇ ਵਿਅਕਤੀ ਨੂੰ ਲੱਗੀ ਗੋਲੀ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਭਲਵਾਨੀ ਕਰਦੇ ਸਨ, ਪਰ ਗਾਉਣ ਦੇ ਸ਼ੌਂਕ ਕਾਰਨ ਉਹ ਗਾਇਕੀ ਦੇ ਖੇਤਰ ‘ਚ ਆ ਗਏ ।

Brown Boys Image Source : Instagram

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆ ਗਏ ਸਨ ਅਤੇ ਉਨ੍ਹਾਂ ਦੇ ਬਾਰੇ ਕਈ ਤਰ੍ਹਾਂ ਦੀਆਂ ਗੱਲਾਂ ਆਖੀਆਂ ਜਾ ਰਹੀਆਂ ਸਨ । ਪਰ ਬਾਅਦ ‘ਚ ਪੁਲਿਸ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ‘ਚ ਕਲੀਨ ਚਿੱਟ ਮਿਲ ਗਈ ਸੀ । ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਦੇ ਨਾਲ ਨਵਾਜ਼ਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ ।

You may also like