
ਮਨਕਿਰਤ ਔਲਖ (Mankirt Aulakh) ਦੀਆਂ ਕੁਝ ਤਸਵੀਰਾਂ ਆਪਣੇ ਪੁੱਤਰ ਇਮਤਿਆਜ਼ ਦੇ ਨਾਲ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਪੁੱਤਰ ਦੇ ਨਾਲ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਸ ਨੂੰ ਹਵਾ ‘ਚ ਉਛਾਲਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਮਨਕਿਰਤ ਦੇ ਦੋਸਤ ਮਿੱਤਰ ਵੀ ਇਮਤਿਆਜ਼ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਪ੍ਰੈਗਨੇਂਸੀ ਦੀਆਂ ਖਬਰਾਂ ਵਿਚਾਲੇ ਅਵਾਰਡ ਸਮਾਰੋਹ ਦੌਰਾਨ ਸਹਾਰਾ ਲੈ ਕੇ ਤੁਰਦੀ ਨਜ਼ਰ ਆਈ ਗੌਹਰ ਖ਼ਾਨ, ਵੀਡੀਓ ਹੋ ਰਿਹਾ ਵਾਇਰਲ
ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਮਨਕਿਰਤ ਔਲਖ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਬੇਟੇ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਗਾਇਕ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ ।
ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਲਦ ਹੀ ਮਨਕਿਰਤ ਔਲਖ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੀਆਂ ਕੁਝ ਤਸਵੀਰਾਂ ਵੀ ਕੁਝ ਦਿਨ ਪਹਿਲਾਂ ਮਨਕਿਰਤ ਔਲਖ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ ।

ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਮਨਕਿਰਤ ਔਲਖ ਨੇ ਕਾਫੀ ਸੰਘਰਸ਼ ਕੀਤਾ ਅਤੇ ਇਸੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦਾ ਨਾਮ ਨਾਮੀ ਗਾਇਕਾਂ ਦੀ ਸੂਚੀ ‘ਚ ਸ਼ਾਮਿਲ ਹੈ ।
View this post on Instagram