ਮਨਕਿਰਤ ਔਲਖ ਦੇ ਅੰਕਲ ਦਾ ਹੋਇਆ ਦਿਹਾਂਤ, ਤਸਵੀਰ ਸਾਂਝੀ ਕਰਦੇ ਹੋਏ ਦਿੱੱਤੀ ਜਾਣਕਾਰੀ

written by Shaminder | August 11, 2021

ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਅੰਕਲ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਬਿੱਲੂ ਅੰਕਲ ਦੇ ਨਾਲ ਨਜ਼ਰ ਆ ਰਹੇ ਹਨ । ਮਨਕਿਰਤ ਔਲਖ (Mankirt Aulakh) ਦੇ ਅੰਕਲ ਦੇ ਦਿਹਾਂਤ ‘ਤੇ ਉਨ੍ਹਾਂ ਦੇ ਫੈਨਸ ਨੇ ਵੀ ਦੁੱਖ ਜਤਾਇਆ ਹੈ । ਬੀਤੇ ਦਿਨ ਉਨ੍ਹਾਂ ਨੇ ਆਪਣੇ ਭਰਾ ਵਿੱਕੀ ਮਿੱਢੂਖੇੜਾ ਦੇ ਦਿਹਾਂਤ ਦੀ ਜਾਣਕਾਰੀ ਵੀ ਸਾਂਝੀ ਕੀਤੀ ਸੀ ।

Vicky And Mankirat -min Image From Instagram

ਹੋਰ ਪੜ੍ਹੋ : ਸ਼ੂਟਿੰਗ ਦੌਰਾਨ ਪ੍ਰਸ਼ੰਸਕ ਨੇ ਸੋਨੂੰ ਸੂਦ ਨੂੰ ਕੀਤਾ ਡਿਸਟਰਬ, ਲੱਤ ਮਾਰ ਕੇ ਭਜਾਇਆ ਬਾਹਰ, ਵੀਡੀਓ ਵਾਇਰਲ 

ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਹੋਰ ਸਦਮਾ ਲੱਗਿਆ ਹੈ । ਜਿਸ ਤੋਂ ਉਹ ਹਾਲੇ ਉੱਭਰੇ ਵੀ ਨਹੀਂ ਸਨ ਕਿ ਇੱਕ ਹੋਰ ਸਦਮਾ ਉਨ੍ਹਾਂ ਨੂੰ ਲੱਗਿਆ ਹੈ । ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਯੰਗਸਟਰ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੇ ਗੀਤ ‘ਬੇਗਮ’, ‘ਬਦਮਾਸ਼ੀ’, ‘ਵੈਲ’ ਨੂੰ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ ।

Mankirt -min Image From Instagram

ਮਨਕਿਰਤ ਔਲਖ ਦੇ ਗੀਤ ਸਰੋਤਿਆਂ ਨੂੰ ਏਨੇ ਕੁ ਪਸੰਦ ਆਉਂਦੇ ਹਨ ਕਿ ਉਹ ਟਰੈਂਡਿੰਗ ‘ਚ ਰਹਿੰਦੇ ਹਨ । ਗਾਇਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਭਾਵੇਂ ਉਹ ਉਨ੍ਹਾਂ ਦੇ ਪ੍ਰੋਜੈਕਟ ਦੇ ਨਾਲ ਸਬੰਧਤ ਹੋਣ ਜਾਂ ਫਿਰ ਗਾਇਕ ਦੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ ।

0 Comments
0

You may also like