ਅੱਜ ਹੈ ਵਿਰਸੇ ਦੇ ਵਾਰਿਸ ਮਨਮੋਹਨ ਵਾਰਿਸ ਦਾ ਜਨਮ ਦਿਨ ਕਦੋਂ 'ਤੇ ਕਿਵੇਂ ਹੋਈ ਉਨ੍ਹਾਂ ਦੀ ਗਾਇਕੀ ਦੀ ਸ਼ੁਰੂਆਤ ਜਾਣੋਂ 

Written by  Shaminder   |  August 03rd 2019 09:53 AM  |  Updated: August 03rd 2019 09:53 AM

ਅੱਜ ਹੈ ਵਿਰਸੇ ਦੇ ਵਾਰਿਸ ਮਨਮੋਹਨ ਵਾਰਿਸ ਦਾ ਜਨਮ ਦਿਨ ਕਦੋਂ 'ਤੇ ਕਿਵੇਂ ਹੋਈ ਉਨ੍ਹਾਂ ਦੀ ਗਾਇਕੀ ਦੀ ਸ਼ੁਰੂਆਤ ਜਾਣੋਂ 

ਮਨਮੋਹਨ ਵਾਰਿਸ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਨੇ ਆਪਣੀ ਸਾਫ਼ ਸੁਥਰੀ ਗਾਇਕੀ ਸਦਕਾ ਲੋਕਾਂ ਦੇ ਦਿਲਾਂ 'ਚ ਖ਼ਾਸ ਜਗ੍ਹਾ ਬਣਾਈ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਅਸੀਂ ਤੁਹਾਨੂੰ ਉਨ੍ਹਾਂ ਦੇ ਜੀਵਨ ਬਾਰੇ ਦੱਸਾਂਗੇ । ਗਾਇਕੀ ਦਾ ਸ਼ੌਂਕ ਉਨ੍ਹਾਂ ਨੂੰ ਬਚਪਨ ਤੋਂ ਹੀ ਸੀ । ਵਾਰਿਸ ਭਰਾਵਾਂ ਦੀ ਜੋੜੀ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰਦੀ ਆ ਰਹੀ ਹੈ ।

ਹੋਰ ਵੇਖੋ:ਯੁੱਧਵੀਰ ਮਾਣਕ ਦੀ ਸਿਹਤ ‘ਚ ਸੁਧਾਰ,ਮਨਮੋਹਨ ਵਾਰਿਸ ਨਾਲ ਸਟੇਜ ‘ਤੇ ਆਏ ਨਜ਼ਰ,ਵੀਡੀਓ ਵਾਇਰਲ

ਇਨ੍ਹਾਂ ਭਰਾਵਾਂ ਨੇ ਹਮੇਸ਼ਾ ਹੀ ਸਮਾਜ ਨੂੰ ਸੇਧ ਦੇਣ ਵਾਲੇ ਗੀਤ ਗਾਏ ਹਨ । ਕੈਨੇਡਾ ਵਿੱਚ ਇਨ੍ਹਾਂ ਵੱਲੋਂ ਗਾਇਆ ਜਾਣ ਵਾਲਾ ਪੰਜਾਬੀ ਵਿਰਸਾ ਕਾਫ਼ੀ ਪ੍ਰਸਿੱਧ ਹੈ । ਅੱਜ ਅਸੀਂ ਤੁਹਾਨੂੰ ਇਨ੍ਹਾਂ ਭਰਾਵਾਂ ਵਿੱਚੋਂ ਇੱਕ ਮਨਮੋਹਨ ਵਾਰਿਸ ਦੇ ਜੀਵਨ ਬਾਰੇ ਦੱਸਾਂਗੇ ।ਜੱਟ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਮਨਮੋਹਨ ਵਾਰਸ ਦੇ ਪਿਤਾ ਨੂੰ ਕਵਿਤਾ ਲਿਖਣ ਦਾ ਸ਼ੌਂਕ ਸੀ । ਗਾਇਕੀ ਨੂੰ ਉਹ ਗੌਡ ਗਿਫ਼ਟ ਮੰਨਦੇ ਹਨ ਮਨਮੋਹਨ ਵਾਰਿਸ ਨੇ ਜਸਵੰਤ ਭੰਵਰਾ ਨੂੰ ਪੁੱਛ ਕੇ ਸੰਗੀਤ ਦੇ ਗੁਰ ਆਪਣੇ ਭਰਾਵਾਂ ਨੂੰ ਵੀ ਦਿੱਤੇ ।

https://www.instagram.com/p/BuKjciChfui/

ਵਾਰਿਸ ਭਰਾ ਇੱਕ ਦੂਜੇ ਨੂੰ ਬਹੁਤ ਕ੍ਰਿਟੀਸਾਈਜ਼ ਕਰਦੇ ਹਨ ਅਤੇ ਇੱਕ ਦੂਜੇ ਨੂੰ ਵਧੀਆ ਬਨਾਉਣ 'ਚ ਲੱਗੇ ਰਹਿੰਦੇ ਹਨ ।ਦੀਪਕ ਬਾਲੀ ਉਨ੍ਹਾਂ ਦੇ ਕਲਾਸਮੇਟ ਰਹੇ ਹਨ  । ਦੀਪਕ ਬਾਲੀ ਪਲਾਜ਼ਮਾ ਰਿਕਾਰਡਜ਼ ਕੰਪਨੀ ਦਾ ਕੰਮ ਵੇਖਦੇ ਹਨ ।  ਉਨ੍ਹਾਂ ਦੀ ਗਾਇਕੀ ਨੂੰ ਚਾਹੁਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਹਨ  । ਮਨਮੋਹਨ ਵਾਰਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/Bw3jldiB0Y-/

ਜਿਨ੍ਹਾਂ ਵਿੱਚੋਂ 'ਸਾਨੂੰ ਛੱਡ ਕੇ ਕਿੱਦਾਂ ਦਾ ਮਹਿਸੂਸ ਹੋ ਰਿਹਾ ਹੈ', 'ਕਿਤੇ ਕੱਲ੍ਹੀ ਬਹਿ ਕੇ ਸੋਚੀ ਨੀ' ਆਪਣੀ ਸਾਫ਼ ਸੁਥਰੀ ਗਾਇਕੀ ਲਈ ਮਨਮੋਹਨ ਵਾਰਸ ਮਸ਼ਹੂਰ ਹਨ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਮਿਊੁਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਜਨਮ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ਦੇ ਇੱਕ ਪਿੰਡ ਹੱਲੂਵਾਲ 'ਚ 3 ਅਗਸਤ 1967 'ਚ ਉਨ੍ਹਾਂ ਦਾ ਜਨਮ ਹੋਇਆ ਸੀ । ਉਨ੍ਹਾਂ ਨੇ ਮੁੱਢਲੀ ਪੜ੍ਹਾਈ ਆਪਣੇ ਪਿੰਡ ਤੋਂ ਹੀ ਪੂਰੀ ਕੀਤੀ ਅਤੇ ਉਚੇਰੀ ਸਿੱਖਿਆ ਲਈ ਉਹ ਚੰਡੀਗੜ੍ਹ ਆ ਗਏ ।

https://www.instagram.com/p/Btg284mBmR-/

ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਮਿਊਜ਼ਿਕ 'ਚ ਐੱਮ.ਏ ਕੀਤੀ ਹੋਈ ਹੈ । ਉਹ ਆਪਣੇ ਭਰਾਵਾਂ 'ਚੋਂ ਸਭ ਤੋਂ ਵੱਡੇ ਹਨ ਉਸ ਤੋਂ ਛੋਟੇ ਸੰਗਤਾਰ ਹਨ ਅਤੇ ਸਭ ਤੋਂ ਛੋਟੇ ਹਨ ਕਮਲਹੀਰ । ਗਾਉਣ ਦਾ ਸ਼ੌਂਕ ਉਨ੍ਹਾਂ ਨੂੰ ਬਚਪਨ ਤੋਂ ਹੀ ਸੀ ਅਤੇ ਉਨ੍ਹਾਂ ਨੇ ਗਿਆਰਾਂ ਸਾਲ ਦੀ ਉਮਰ 'ਚ ਹੀ ਸਿੱਖਣਾ ਸ਼ੁਰੂ ਕਰ ਦਿੱਤਾ ਸੀ ।ਗਾਇਕੀ ਦੇ ਗੁਰ ਉਨ੍ਹਾਂ ਨੇ ਜਸਵੰਤ ਸਿੰਘ ਭੰਵਰਾ ਤੋਂ ਲਏ ।ਉਨ੍ਹਾਂ ਦੀ ਪਹਿਲੀ ਐਲਬਮ 1993 'ਚ ਪਹਿਲੀ ਐਲਬਮ ਆਈ ਸੀ 'ਗੈਰਾਂ ਨਾਲ ਪੀਂਘਾਂ ਝੂਟਦੀਏ',ਇਹ ਗੀਤ ਬਹੁਤ ਹੀ ਮਕਬੂਲ ਹੋਇਆ ਸੀ । ਇਸ ਤੋਂ ਬਾਅਦ ਗਜਰੇ ਗੋਰੀ ਦੇ,ਹੁਸਨ ਦਾ ਜਾਦੂ ,ਸੁੱਤੀ ਪਈ ਨੂੰ ਹਿਚਕੀਆਂ ਆਉੇਣਗੀਆਂ ਸਣੇ ਕਈ ਹਿੱਟ ਗੀਤ ਗਾ ਕੇ ਸਰੋਤਿਆਂ ਦੀ ਝੋਲੀ ਪਾਏ । ਉਨ੍ਹਾਂ ਦੇ ਵੱਡੇ ਪੁੱਤਰ ਦਾ ਨਾਂਅ ਅਮਰ ਹੈ,ਅਮਰ ਨਾਂਅ ਉਨ੍ਹਾਂ ਨੇ ਪ੍ਰਸਿੱਧ ਢਾਡੀ ਅਮਰ ਸਿੰਘ ਸ਼ੌਂਕੀ ਦੇ ਨਾਂਅ ਤੋਂ ਪ੍ਰੇਰਿਤ ਹੋ ਕੇ ਰੱਖਿਆ  ਸੀ ।

https://www.instagram.com/p/BrCEgVyBxYW/

ਕਿਉਂਕਿ ਮਨਮੋਹਨ ਵਾਰਸ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ।ਸ਼ੁਰੂਆਤ 'ਚ ਉਹ ਹੋਰਨਾਂ ਕੰਪਨੀਆਂ ਨਾਲ ਆਪਣੇ ਗੀਤ ਕੱਢਦੇ ਸਨ,ਪਰ ਬਾਅਦ 'ਚ ਉਨ੍ਹਾਂ ਨੇ ਪਲਾਜ਼ਮਾ ਰਿਕਾਰਡਜ਼ ਦੇ ਨਾਂਅ ਹੇਠ ਆਪਣੀ ਕੰਪਨੀ ਬਣਾਈ । ਜਿਸ ਦੇ ਤਹਿਤ ਉਹ ਆਪਣੇ ਸਾਰੇ ਗਾਣੇ ਕੱਢਦੇ ਹਨ । ਉਨ੍ਹਾਂ ਨੇ ਪੰਜਾਬੀ ਵਿਰਸਾ 2004 'ਚ ਸ਼ੁਰੂ ਕੀਤਾ ਸੀ ।

https://www.instagram.com/p/BmSVYLqnULw/

ਜੋ ਕਿ ਕੈਨੇਡਾ 'ਚ ਕਾਫੀ ਮਕਬੂਲ ਹੈ ਅਤੇ ਹੁਣ ਉਹ ਆਪਣੇ ਸਾਰੇ ਪਰਿਵਾਰ ਨਾਲ ਵੈਨਕੁਵਰ ਕੈਨੇਡਾ 'ਚ ਸੈੱਟ ਹਨ ।ਬਚਪਨ ਤੋਂ ਲੈ ਕੇ ਹੁਣ ਤੱਕ ਇੱਕਠੇ ਹਨ ।ਹੰਸ ਰਾਜ ਹੰਸ ਅਤੇ ਸੁਰਜੀਤ ਬਿੰਦਰਖੀਆ ਨਾਲ ਵੀ ਗਾਇਆ ਹੈ ।ਲੈ ਲਓ ਪੰਜਾਬੀ ਵਿਰਸਾ ਮੰਗਲ ਹਠੂਰ ਨੇ ਲਿਖਿਆ ਉਹ ਵੀ ਗਾਇਆ ।ਬੇਸ਼ੱਕ ਉਹ ਵਿਦੇਸ਼ 'ਚ ਵੱਸ ਗਏ ਨੇ ਪਰ ਆਪਣੇ ਦੇਸ਼ ਅਤੇ ਪੰਜਾਬ ਦੀ ਮਿੱਟੀ ਨਾਲ ਉਹ ਜੁੜੇ ਹੋਏ ਨੇ ਅਤੇ ਉਹ ਪੰਜਾਬ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰ ਰਹੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network