ਮੰਨਤ ਨੂਰ ਦਾ ਸਿੰਗਲ ਟਰੈਕ ‘ਰੇਸ਼ਮੀ ਚੁੰਨੀ’ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | July 16, 2019

ਸੁਰਾਂ ਦੀ ਨੂਰ ਯਾਨੀ ਕਿ ਮੰਨਤ ਨੂਰ ਆਪਣੇ ਨਵੇਂ ਸਿੰਗਲ ਟਰੈਕ ਰੇਸ਼ਮੀ ਚੁੰਨੀ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਇਸ ਵਾਰ ਉਹ ਬੀਟ ਸੌਂਗ ਲੈ ਕੇ ਆਏ ਨੇ। ਰੇਸ਼ਮੀ ਚੁੰਨੀ ਗਾਣੇ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਹੋਰ ਵੇਖੋ:‘PLATINUM’ ਗੀਤ ‘ਚ ਹਰਦੀਪ ਗਰੇਵਾਲ ਤੇ ਗੁਰਲੇਜ਼ ਅਖ਼ਤਰ ਦੀ ਜੁਗਲਬੰਦੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ ਇਸ ਗੀਤ ਦੇ ਬੋਲ ਹਰਮਨਜੀਤ ਸਿੰਘ ਨੇ ਲਿਖੇ ਨੇ ਤੇ ਮਿਊਜ਼ਿਕ ਨਾਮੀ ਮਿਊਜ਼ਿਕ ਡਾਇਰੈਕਟਰ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਨਾਮੀ ਵੀਡੀਓ ਡਾਇਰੈਕਟ ਪ੍ਰਮੋਦ ਸ਼ਰਮਾ ਰਾਣਾ ਵੱਲੋਂ ਤਿਆਰ ਕੀਤਾ ਗਿਆ ਹੈ। ਜੇ ਗੱਲ ਕੀਤੀ ਜਾਵੇ ਮੰਨਤ ਨੂਰ ਤੇ ਗੁਰਮੀਤ ਸਿੰਘ ਤਾਂ ਇਹ ਜੋੜੀ ਲੌਂਗ ਲਾਚੀ ਵਰਗੇ ਕਈ ਹਿੱਟ ਗੀਤ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ। ਮੰਨਤ ਨੂਰ ਨੇ ਰੇਸ਼ਮੀ ਚੁੰਨੀ ਗਾਣੇ ਨੂੰ ਮੁਟਿਆਰਾਂ ਦੇ ਪੱਖ ਤੋਂ ਗਾਇਆ ਹੈ ਜਿਸ ‘ਚ ਮੁਟਿਆਰ ਦੇ ਹੁਸਨ ਦੀ ਤਾਰੀਫ਼ ਕੀਤੀ ਗਈ ਹੈ। ਇਸ ਗੀਤ ਨੂੰ ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਯੂਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  

0 Comments
0

You may also like