Advertisment

ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦੇ ਨਵੇਂ ਗੀਤ ‘ਮੋਟੋ ਮੋਟੋ’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦੇ ਨਵੇਂ ਗੀਤ ‘ਮੋਟੋ ਮੋਟੋ’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਪੰਜਾਬੀ ਗਾਇਕ ਮਨਪ੍ਰੀਤ ਮੰਨਾ (Manpreet Manna) ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ ।  ਉਨ੍ਹਾਂ ਦੇ ਨਵੇਂ ਗੀਤ ‘ਮੋਟੋ ਮੋਟੋ’ (Motto Motto) ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ।  ਛੋਟੀ ਜਿਹੀ ਝਲਕ ‘ਚ ਗਾਣੇ ਦੇ ਵੀਡੀਓ ਦਾ ਨਿੱਕਾ ਜਿਹਾ ਹਿੱਸਾ ਤੇ ਮਨਪ੍ਰੀਤ ਮੰਨਾ ਦੀ ਆਵਾਜ਼ ‘ਚ ਸੁਣਨ ਨੂੰ ਮਿਲ ਰਿਹਾ ਹੈ ।
Advertisment
publive-image  ਹੋਰ ਵੇਖੋ: ਗਾਇਕ ਕਰਣ ਔਜਲਾ ਚੱਲਦੇ ਸ਼ੋਅ ਦੌਰਾਨ ਆਪਣੇ ਮਾਪਿਆਂ ਨੂੰ ਯਾਦ ਕਰ ਹੋਏ ਇਮੋਸ਼ਨਲ, ਵੀਡੀਓ ਹੋ ਰਿਹਾ ਵਾਇਰਲ ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਇਹ ਪੂਰਾ ਗੀਤ 28 ਜੁਲਾਈ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । ਟੀਜ਼ਰ ਨੂੰ ਸਿਰਾ ਸਟੂਡੀਓ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image ਮਨਪ੍ਰੀਤ ਮੰਨਾ ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸਿਰਾ, ਮਿੱਠੀ, ਰੋਟੀਆਂ, ਸਾਡਾ ਨਾਂਅ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment