ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦੇ ਨਵੇਂ ਗੀਤ ‘ਮੋਟੋ ਮੋਟੋ’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  July 26th 2020 03:53 PM  |  Updated: July 26th 2020 03:53 PM

ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦੇ ਨਵੇਂ ਗੀਤ ‘ਮੋਟੋ ਮੋਟੋ’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਮਨਪ੍ਰੀਤ ਮੰਨਾ (Manpreet Manna) ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ ।  ਉਨ੍ਹਾਂ ਦੇ ਨਵੇਂ ਗੀਤ ‘ਮੋਟੋ ਮੋਟੋ’ (Motto Motto) ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ।  ਛੋਟੀ ਜਿਹੀ ਝਲਕ ‘ਚ ਗਾਣੇ ਦੇ ਵੀਡੀਓ ਦਾ ਨਿੱਕਾ ਜਿਹਾ ਹਿੱਸਾ ਤੇ ਮਨਪ੍ਰੀਤ ਮੰਨਾ ਦੀ ਆਵਾਜ਼ ‘ਚ ਸੁਣਨ ਨੂੰ ਮਿਲ ਰਿਹਾ ਹੈ ।

 ਹੋਰ ਵੇਖੋ: ਗਾਇਕ ਕਰਣ ਔਜਲਾ ਚੱਲਦੇ ਸ਼ੋਅ ਦੌਰਾਨ ਆਪਣੇ ਮਾਪਿਆਂ ਨੂੰ ਯਾਦ ਕਰ ਹੋਏ ਇਮੋਸ਼ਨਲ, ਵੀਡੀਓ ਹੋ ਰਿਹਾ ਵਾਇਰਲ

ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਇਹ ਪੂਰਾ ਗੀਤ 28 ਜੁਲਾਈ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । ਟੀਜ਼ਰ ਨੂੰ ਸਿਰਾ ਸਟੂਡੀਓ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਮਨਪ੍ਰੀਤ ਮੰਨਾ ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸਿਰਾ, ਮਿੱਠੀ, ਰੋਟੀਆਂ, ਸਾਡਾ ਨਾਂਅ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network