ਮਾਨਸੀ ਸ਼ਰਮਾ ਨੇ ਪੰਜਾਬੀ ਗੀਤ ‘Kya Baat Aa’ ਉੱਤੇ ਬਣਾਇਆ ਸ਼ਾਨਦਾਰ ਵੀਡੀਓ, ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ

written by Lajwinder kaur | August 18, 2020

ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਮਾਨਸੀ ਸ਼ਰਮਾ ਮਾਂ ਬਣਨ ਤੋਂ ਬਾਅਦ ਜ਼ਿਆਦਾ ਸਮਾਂ ਆਪਣੇ ਬੇਟੇ ਰੇਦਾਨ ਦੇ ਨਾਲ ਬਿਤਾਉਂਦੇ ਨੇ । ਪਰ ਜਦੋਂ ਵੀ ਉਨ੍ਹਾਂ ਨੂੰ ਟਾਈਮ ਮਿਲਦਾ ਹੈ ਤਾਂ ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ ।

 

View this post on Instagram

 

Kya baat hai?? like this song #Punjabi #Punjaban #music #timepass #reel

A post shared by Mansi Sharma (@mansi_sharma6) on

ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਰਨ ਔਜਲਾ ਦੇ ਨਵੇਂ ਗੀਤ ‘ਕਿਆ ਬਾਤ ਏ’ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ।

ਮਾਨਸੀ ਸ਼ਰਮਾ ਬਹੁਤ ਜਲਦ ਪੰਜਾਬੀ ਫ਼ਿਲਮ ਪਰਿੰਦੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਹ ਯੁਵਰਾਜ ਹੰਸ ਦੇ ਨਾਲ ਸਿਲਵਾਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਨਾਮੀ ਸੀਰੀਅਲਸ ‘ਚ ਕੰਮ ਕਰ ਚੁੱਕੇ ਨੇ ।

 

0 Comments
0

You may also like