ਮਾਨਸੀ ਸ਼ਰਮਾ ਨੇ ਆਪਣੇ ਭਰਾ ਦੇ ਵਿਆਹ ਦੀ ਤਸਵੀਰ ਕੀਤੀ ਸਾਂਝੀ

Written by  Shaminder   |  November 17th 2021 10:48 AM  |  Updated: November 17th 2021 10:50 AM

ਮਾਨਸੀ ਸ਼ਰਮਾ ਨੇ ਆਪਣੇ ਭਰਾ ਦੇ ਵਿਆਹ ਦੀ ਤਸਵੀਰ ਕੀਤੀ ਸਾਂਝੀ

ਮਾਨਸੀ ਸ਼ਰਮਾ (Mansi Sharma) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੇ ਭਰਾ ਦੇ ਨਾਲ ਨਜ਼ਰ ਆ ਰਹੀ ਹੈ । ਇਹ ਤਸਵੀਰ ਮਾਨਸੀ ਸ਼ਰਮਾ ਦੇ ਭਰਾ ਦੇ ਵਿਆਹ (Brother Wedding )ਦੀ ਹੈ । ਜਿਸ ‘ਚ ਉਹ ਆਪਣੇ ਭਰਾ ਅਤੇ ਬੇਟੇ (Son) ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਮਾਨਸੀ ਸ਼ਰਮਾ ਨੇ ਲਿਖਿਆ ਕਿ ‘ਮੇਰਾ ਹੈਂਡਸੰਮ ਬੁਆਏ ਹਰਦੀਦਾਨ ਯੁਵਰਾਜ ਹੰਸ ਮਾਮੂ ਦੇ ਨਾਲ । ਇਸ ਦੇ ਨਾਲ ਹੀ ਉਸ ਨੇ ਮਾਮਾ ਕੀ ਸ਼ਾਦੀ ਵਾਲੇ ਟੈਗ ਵੀ ਪਾਏ ਹਨ ।

yuvraj hans image From instagram

ਹੋਰ ਪੜ੍ਹੋ : ਬਾਲੀਵੁੱਡ ਸਿਤਾਰਿਆਂ ਦੇ ਵਿਆਹ ਦੇਖ ਕੇ ਨੇਹਾ ਕੱਕੜ ਨੂੰ ਯਾਦ ਆਈ ਆਪਣੇ ਵਿਆਹ ਦੀ, ਵੀਡੀਓ ਕੀਤਾ ਸਾਂਝਾ

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਲਦ ਹੀ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਫ਼ਿਲਮ ‘ਪਰਿੰਦੇ’ ‘ਚ ਨਜ਼ਰ ਆਉਣਗੇ ।

Yuvraj Hans Mansi Sharma

ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ ਅਤੇ ਵਿਆਹ ਤੋਂ ਬਾਅਦ ਦੋਵਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ । ਮਾਨਸੀ ਅਤੇ ਯੁਵਰਾਜ ਹੰਸ ਅਕਸਰ ਆਪਣੇ ਬੇਟੇ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Mansi Sharma (@mansi_sharma6)

ਯੁਵਰਾਜ ਹੰਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕੀ ਦੇ ਨਾਲ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕੰਮ ਕੀਤਾ । ਉਨ੍ਹਾਂ ਨੇ ‘ਯਾਰ ਅਣਮੁੱਲੇ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਆਪਣੀ ਪਛਾਣ ਬਣਾਈ ਸੀ । ਹਾਲ ਹੀ ‘ਚ ਯੁਵਰਾਜ ਹੰਸ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਸ’ ਰਿਲੀਜ਼ ਹੋਈ ਹੈ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network