ਮਾਨਸੀ ਸ਼ਰਮਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ
ਯੁਵਰਾਜ ਹੰਸ (Yuvraj Hans) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਅਦਾਕਾਰ ਅਤੇ ਗਾਇਕ ਦੀ ਪਤਨੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਰੋਮਾਂਟਿਕ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਪਤੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮਾਨਸੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਯੁਵੀ, ਸਭ ਕੁਝ ਲਈ ਤੁਹਾਡਾ ਧੰਨਵਾਦ, ਮੈਂ ਪ੍ਰਾਰਥਨਾ ਕਰਦੀ ਹਾਂ ਕਿ ਤੁਹਾਡੀ ਜਿੰਦਗੀ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਵੇ’।
image From instagram
ਹੋਰ ਪੜ੍ਹੋ : ਯੁਵਰਾਜ ਹੰਸ ਦੀ ਆਵਾਜ਼ ‘ਚ ਨਵਾਂ ਗੀਤ ‘ਅੱਲ੍ਹਾ ਸੁਣਦਾ ਏ’ ਰਿਲੀਜ਼
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਯੁਵਰਾਜ ਹੰਸ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ । ਗਾਇਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਨਜਰ ਆ ਚੁੱਕੇ ਹਨ ।
image From instagram
ਹੋਰ ਪੜ੍ਹੋ : ਕੇ ਆਰ ਕੇ ਨੇ ਅਕਸ਼ੇ ਕੁਮਾਰ ‘ਤੇ ਕੱਸਿਆ ਤੰਜ, ਕਿਹਾ ‘ਆਪਨੇ ਤੋ 6 ਫ਼ਿਲਮ ਏਕ ਸਾਥ ਫਲਾਪ ਦੇਕਰ ਲਾਸ਼ੇਂ ਬਿਛਾ ਦੀ’
ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਪਿਤਾ ਹੰਸ ਰਾਜ ਹੰਸ ਤੋਂ ਮਿਲੀ ਹੈ । ਬਚਪਨ ਤੋਂ ਹੀ ਉਹ ਪਿਤਾ ਤੋਂ ਸੰਗੀਤ ਦੀ ਸਿੱਖਿਆ ਸ਼ੁਰੂ ਕਰ ਦਿੱਤੀ ਸੀ ।ਉਨ੍ਹਾਂ ਦਾ ਵੱਡਾ ਭਰਾ ਨਵਰਾਜ ਹੰਸ ਵੀ ਇੱਕ ਵਧੀਆ ਗਾਇਕ ਹੈ ਅਤੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕਿਆ ਹੈ । ਗਾਇਕੀ ਦੇ ਖੇਤਰ ‘ਚ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਜੁੜਿਆ ਹੋਇਆ ਹੈ ।
image From instagram
ਨਵਰਾਜ ਹੰਸ ਦੀ ਨਿੱਜੀ ਜਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮਾਨਸੀ ਸ਼ਰਮਾ ਦੇ ਨਾਲ ਵਿਆਹ ਕਰਵਾਇਆ ਹੈ।ਮਾਨਸੀ ਸ਼ਰਮਾ ਵੀ ਇੱਕ ਬਿਹਤਰੀਨ ਅਦਾਕਾਰਾ ਹੈ ਅਤੇ ਟੀਵੀ ਦੇ ਕਈ ਸੀਰੀਅਲਸ ‘ਚ ਉਹ ਨਜਰ ਆ ਚੁੱਕੀ ਹੈ । ਉਨ੍ਹਾਂ ਦੇ ਘਰ ਲਾਕਡਾਊਨ ਦੌਰਾਨ ਬੇਟੇ ਨੇ ਜਨਮ ਲਿਆ ਸੀ । ਜੋ ਕਿ ਇੱਕ ਸਾਲ ਦਾ ਹੋ ਚੁੱਕਿਆ ਹੈ।
View this post on Instagram