ਦਰਸ਼ਨ ਔਲਖ, ਹਰਜੀਤ ਹਰਮਨ ਸਣੇ ਕਈ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਕੀਤਾ ਯਾਦ

written by Shaminder | November 26, 2021 12:45pm

ਦਰਸ਼ਨ ਔਲ਼ਖ (Darshan Aulakh ) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਿੰਘੂ ਬਾਰਡਰ  ‘ਤੇ ਕਿਸਾਨ ਅੰਦੋਲਨ (Farmers Protest) ਦੇ ਦੌਰਾਨ ਸ਼ਹੀਦ (martyred)ਹੋਏ ਯੋਧਿਆਂ ਨੂੰ ਯਾਦ ਕੀਤਾ ਗਿਆ । ਇਸ ਦੇ ਨਾਲ ਹੀ ਨਮ ਅੱਖਾਂ ਦੇ ਨਾਲ ਇਨ੍ਹਾਂ ਯੋਧਿਆਂ ਨੂੰ ਯਾਦ ਕੀਤਾ ਗਿਆ । ਇਸ ਤੋਂ ਇਲਾਵਾ ਹਰਜੀਤ ਹਰਮਨ(Harjit Harman)  ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ।

Darshan Aulakh image From instagram

ਹੋਰ ਪੜ੍ਹੋ : ਸਲਮਾਨ ਖ਼ਾਨ ਨੇ ਫ਼ਿਲਮ ‘ਅੰਤਿਮ’ ‘ਚ ਨਿਭਾਇਆ ਸਰਦਾਰ ਦਾ ਕਿਰਦਾਰ, ਪੱਗ ਬੰਨਣ ਨੂੰ ਲੈ ਕੇ ਆਖੀ ਇਹ ਗੱਲ

ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਆਓ ਅੱਜ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਤੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰੀਏ ਜਿਨ੍ਹਾਂ ਨੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਸ਼ਹੀਦੀਆਂ ਪ੍ਰਾਪਤ ਕੀਤੀਆਂ’ ।ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ।

Farmers image from instagram

ਹਾਲਾਂਕਿ ਬੀਤੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ । ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਸੰਸਦ ‘ਚ ਰੱਦ ਕਰਵਾਉਣ ਅਤੇ ਹੋਰ ਮੰਗਾਂ ਪੂਰੀਆਂ ਕਰਵਾਉਣ ਤੋਂ ਬਾਅਦ ਹੀ ਵਾਪਸ ਆਪੋ ਆਪਣੇ ਘਰਾਂ ‘ਚ ਪਰਤਣਗੇ ।

ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਪੰਜਾਬੀ ਸਿਤਾਰਿਆਂ ਨੇ ਵੀ ਪੂਰਾ ਸਮਰਥਨ ਦਿੱਤਾ ਸੀ । ਪੰਜਾਬੀ ਸਿਤਾਰੇ ਹਰਭਜਨ ਮਾਨ, ਬੱਬੂ ਮਾਨ, ਹਰਜੀਤ ਹਰਮਨ, ਕਰਮਜੀਤ ਅਨਮੋਲ, ਰੇਸ਼ਮ ਸਿੰਘ ਅਨਮੋਲ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਇਸ ਅੰਦੋਲਨ ‘ਚ ਸਮੇਂ ਸਮੇਂ ‘ਤੇ ਪਹੁੰਚੇ ਸਨ ।

You may also like