ਕੇਲੇ ਖਾਣ ਦੇ ਹਨ ਕਈ ਫਾਇਦੇ, ਜਾਣਕੇ ਹੋ ਜਾਓਗੇ ਹੈਰਾਨ

written by Rupinder Kaler | March 05, 2021

ਕੇਲੇ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ । ਕੇਲੇ ਵਿੱਚ ਪ੍ਰੋਟੀਨ, ਕਾਰਬੋਹਾਈਡੇਰਟ, ਫ਼ਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਸੋਡੀਅਮ, ਵਿਟਾਮਿਨ ਸੀ, ਵਿਟਾਮਿਨ ਈ, ਜੋ ਤੁਹਾਡੇ ਸਰੀਰ ਨੂੰ ਭਰਪੂਰ ਊਰਜਾ ਦਿੰਦਾ ਹੈ ।ਕੇਲੇ ਵਿਚ ਵਿਟਾਮਿਨ ਸੀ, ਵਿਟਾਮਿਨ ਬੀ ਅਤੇ ਵਿਟਾਮਿਨ ਈ ਤੁਹਾਡੇ ਦਿਮਾਗ਼ ਦੀ ਕੁਸ਼ਲਤਾ ਨੂੰ ਵਧਾਉਂਦੇ ਹਨ।

ਹੋਰ ਪੜ੍ਹੋ :

ਹਰਜੀਤ ਹਰਮਨ ਨੇ ਮਰਹੂਮ ਗੀਤਕਾਰ ਪਰਗਟ ਸਿੰਘ ਨੂੰ ਦੂਜੀ ਬਰਸੀ ਮੌਕੇ ਕੀਤਾ ਯਾਦ, ਪਾਈ ਭਾਵੁਕ ਪੋਸਟ

ਕੇਲੇ ਦਾ ਸੇਵਨ ਕਰਨ ਨਾਲ ਤੁਹਾਡੇ ਦਿਮਾਗ਼ ਦੀ ਗਤੀਵਿਧੀ ਤੇਜ਼ੀ ਨਾਲ ਕੰਮ ਕਰੇਗੀ । ਕੇਲੇ ਦਾ ਸੇਵਨ ਚਮੜੀ ਲਈ ਵੀ ਚੰਗਾ ਹੈ ਕਿਉਂਕਿ ਇਸ ਵਿਚ ਮੈਗਨੀਸ਼ੀਅਮ ਹੁੰਦਾ ਹੈ। ਵਿਟਾਮਿਨ ਸੀ ਚਮੜੀ ਨੂੰ ਚਿੱਟਾ ਕਰਨ ਲਈ ਐਂਟੀਆਕਸੀਡੈਂਟ ਵਜੋਂ ਵੀ ਕੰਮ ਕਰ ਸਕਦਾ ਹੈ।

ਕੇਲੇ ਵਿਚ ਮੌਜੂਦ ਪੋਟਾਸ਼ੀਅਮ ਉਨ੍ਹਾਂ ਲਈ ਵੀ ਬਹੁਤ ਮਦਦਗਾਰ ਹੋ ਸਕਦਾ ਹੈ ਜਿਨ੍ਹਾਂ ਨੂੰ ਦਿਲ ਨਾਲ ਸਬੰਧਤ ਸਿਹਤ ਸਮੱਸਿਆਵਾਂ ਹਨ। ਇਸੇ ਕਰਕੇ ਸਿਹਤ ਮਾਹਿਰ ਲੋਕਾਂ ਨੂੰ ਵੱਧ ਤੋਂ ਵੱਧ ਕੇਲੇ ਵੀ ਵਰਤੋ ਕਰਨ ਲਈ ਕਹਿੰਦੇ ਹਨ । ਤੁਹਾਨੂੰ ਵੀ ਆਪਣੇ ਭੋਜਨ ਵਿੱਚ ਕੇਲੇ ਦੀ ਵੱਧ ਤੋਂ ਵੱਧ ਵਰਤੋ ਕਰਨੀ ਚਾਹੀਦੀ ਹੈ ।

0 Comments
0

You may also like