ਮੱਖਣ ਖਾਣ ਦੇ ਹਨ ਕਈ ਫਾਇਦੇ, ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ

written by Rupinder Kaler | December 14, 2020

ਮੱਖਣ ਖਾਣ ਵਿਚ ਜਿੰਨਾ ਸਵਾਦ ਹੁੰਦਾ ਹੈ, ਉਸ ਤੋਂ ਵੱਧ ਗੁਣਕਾਰੀ ਹੁੰਦਾ ਹੈ। ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ਵਿਚ ਵਿਟਾਮਿਨ-ਏ ਅਤੇ ਈ ਮਿਲਦੀ ਹੈ। ਇਹ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ। ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਹੋਰ ਪੜ੍ਹੋ :

butter ਇਸ ਵਿਚ ਮੌਜੂਦ ਆਇਉਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ। ਅੱਖਾਂ ਦੀ ਜਲਣ ਦੀ ਸਮੱਸਿਆ ਹੋਣ 'ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ 'ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ਵਿਚ ਹੋਣ ਵਾਲੀ ਜਲਣ 'ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। butter ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ। ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। butter ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀਆਂ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ। ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ।

0 Comments
0

You may also like