ਕਿਸਾਨਾਂ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਕਈ ਕਿਸਾਨ ਆਗੂ

written by Shaminder | February 05, 2021

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਕਈ ਕਿਸਾਨ ਆਗੂ ਸ਼ਾਮਿਲ ਹੋਏ ਅਤੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।ਰਾਮਪੁਰ ਦਾ ਰਹਿਣ ਵਾਲਾ ਨਵਰੀਤ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਿਲ ਹੋਣ ਲਈ ਆਇਆ ਸੀ । ਕਿਸਾਨ ਮੋਰਚੇ ਦੌਰਾਨ ਉਸਦੀ ਜਾਨ ਚਲੀ ਗਈ । 25 ਸਾਲਾਂ ਦਾ ਨਵਰੀਤ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । navreet family ਦੱਸ ਦਈਏ ਕਿ ਹੁਣ ਤੱਕ ਕਈ ਕਿਸਾਨ ਇਸ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਨੇ । ਪਰ ਸਰਕਾਰ ਇਸ ਮਾਮਲੇ ‘ਤੇ ਚੁੱਪੀ ਧਾਰੀ ਬੈਠੀ ਹੈ । ਕਿਸਾਨ ੭੦ ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾਈ ਬੈਠੇ ਹਨ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ । ਹੋਰ ਪੜ੍ਹੋ : ਕੰਗਨਾ ਰਣੌਤ ਦੇ ਇਤਰਾਜ਼ਯੋਗ ਟਵੀਟਸ ਨੂੰ ਟਵਿੱਟਰ ਵੱਲੋਂ ਕੀਤਾ ਗਿਆ ਡਿਲੀਟ
navreet singh family ਹਾਲਾਂਕਿ ਸਰਕਾਰ ਦੇ ਨਾਲ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ । navreet antim ardaas ਪਰ ਸਰਕਾਰ ਹਾਲੇ ਤੱਕ ਕਿਸਾਨਾਂ ਦੇ ਇਸ ਮਸਲੇ ਦਾ ਕੋਈ ਵੀ ਹੱਲ ਨਹੀਂ ਕੱਢ ਸਕੀ ਅਤੇ ਲਗਾਤਾਰ ਇਸ ਮਾਮਲੇ ਨੂੰ ਅਣਗੌਲ ਰਹੀ ਹੈ ।ਇਸ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ ।  

0 Comments
0

You may also like