Advertisment

ਜਸਪਿੰਦਰ ਨਰੂਲਾ ਦੇ ਪਿਤਾ ਦੇ ਦਿਹਾਂਤ ‘ਤੇ ਹਰਭਜਨ ਮਾਨ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਪਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ

author-image
By Shaminder
New Update
ਜਸਪਿੰਦਰ ਨਰੂਲਾ ਦੇ ਪਿਤਾ ਦੇ ਦਿਹਾਂਤ ‘ਤੇ ਹਰਭਜਨ ਮਾਨ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਪਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ
Advertisment
ਪਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ‘ਚ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੀ ਗਾਇਕਾ ਜਸਪਿੰਦਰ ਨਰੂਲਾ ਜਿਨ੍ਹਾਂ ਦੇ ਪਿਤਾ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।
Advertisment
harbhajan mann harbhajan mannFaqeeri ਗਾਇਕ ਹਰਭਜਨ ਮਾਨ ਨੇ ਵੀ ਵੀ ਉਨ੍ਹਾਂ ਦੇ ਪਿਤਾ ਕੇਸਰ ਸਿੰਘ ਨਰੂਲਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਜਸਪਿੰਦਰ ਨਰੂਲਾ ਦੇ ਪਿਤਾ ਜੀ ਸਰਦਾਰ ਕੇਸਰ ਸਿੰਘ ਨਰੂਲਾ ਜੋ ਕਿ ਮਹਾਨ ਸੰਗੀਤਕਾਰ ਸਨ ਅਕਾਲ ਚਲਾਣਾ ਕਰ ਗਏ ਹਨ । ਐੱਚਐੱਮਵੀ ਵਿੱਚ ਸਾਡੇ ਲੀਜੇਂਡਰੀ ਗਾਇਕਾਂ ਦੇ ਯਾਦਗਾਰੀ ਗੀਤਾਂ ਦੇ ਸੰਗੀਤਕਾਰ ਸਰਦਾਰ ਕੇਸਰ ਸਿੰਘ ਨਰੂਲਾ ਜੀ ਇਸ ਫਾਨੀ ਸੰਸਾਰ ਤੋਂ ਚਲੇ ਗਏ ਹਨ ।
Advertisment
ਹੋਰ ਵੇਖੋ : ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਦਾ ਹੋਇਆ ਦਿਹਾਂਤ sukhshinder sukhshinder ਮਾਲਕ ਆਪਣੇ ਚਰਨਾਂ ‘ਚ ਨਿਵਾਸ ਦੇਵੇ ‘ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੇ ਬਲ ਬਖਸ਼ੇ’। ਉਧਰ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਕੇਸਰ ਸਿੰਘ ਨਰੂਲਾ ਦੀ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । Jaspinder narula8 Jaspinder narula8 ਸੰਗੀਤ ਨਿਰਦੇਸ਼ਨ ‘ਚ ਮਹਾਰਤ ਰੱਖਣ ਵਾਲੇ ਸਰਦਾਰ ਕੇਸਰ ਸਿੰਘ ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੀ ਸੁਹਬਤ ‘ਚ ਰਹੇ ਸਨ ।
1956 ਵਿੱਚ ਐੱਚਐੱਮਵੀ ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ। ਕੇਸਰ ਸਿੰਘ ਨੇ ਲਗਾਤਾਰ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। ਇਸ ਲੰਬੇ ਅਰਸੇ ਵਿੱਚ ਨਰੂਲਾ ਨੇ ਕਈ ਗਾਇਕਾਂ ਦੇ ਗੀਤਾਂ ਨੂੰ ਆਪਣੇ ਸੰਗੀਤ ਨਾਲ ਸ਼ਿੰਗਾਰਿਆ। ਇਨ੍ਹਾਂ ਵਿੱਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੋਹਣੀ ਨਰੂਲਾ, ਯਮਲਾ ਜੱਟ, ਸ਼ਾਦੀ ਬਖਸ਼ੀ ਭਰਾ, ਹਰਚਰਨ ਗਰੇਵਾਲ, ਨਰਿੰਦਰ ਬੀਬਾ, ਸਵਰਨ ਲਤਾ, ਚਾਂਦੀ ਰਾਮ, ਕਰਮਜੀਤ ਧੂਰੀ, ਮੁਹੰਮਦ ਸਦੀਕ, ਰਣਜੀਤ ਕੌਰ, ਜਗਮੋਹਨ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ ਤੋਂ ਇਲਾਵਾ ਅਣਗਿਣਤ ਕਲਾਕਾਰਾਂ ਦੇ ਨਾਂ ਸ਼ਾਮਲ ਹਨ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment