ਮਿਲਖਾ ਸਿੰਘ ਦੇ ਦਿਹਾਂਤ ‘ਤੇ ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

Written by  Shaminder   |  June 19th 2021 01:10 PM  |  Updated: June 19th 2021 01:10 PM

ਮਿਲਖਾ ਸਿੰਘ ਦੇ ਦਿਹਾਂਤ ‘ਤੇ ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

ਮਿਲਖਾ ਸਿੰਘ ਦੇ ਦਿਹਾਂਤ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਹਰਭਜਨ ਮਾਨ ਨੇ ਵੀ ਮਿਲਖਾ ਸਿੰਘ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਹਰਭਜਨ ਮਾਨ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਫਲਾਇੰਗ ਸਿੱਖ’ ਸਰਦਾਰ ਮਿਲਖਾ ਸਿੰਘ ਜੀ, ਤੁਹਾਡਾ ਸੰਘਰਸ਼ ਅਤੇ ਕਹਾਣੀਆਂ ਅਥਲੀਟਾਂ ਦੀਆਂ ਆਉਣ ਵਾਲੀਆਂ ਪੀੜੀਆਂ ਨੂੰ ਪ੍ਰੇਰਣਾ ਦਿੰਦੀਆਂ ਰਹਿਣਗੀਆਂ, ਕੌਮ ਤੁਹਾਨੂੰ ਸਦਾ ਲਈ ਯਾਦ ਕਰੇਗੀ’।

Image From Instagram

ਹੋਰ ਪੜ੍ਹੋ : ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੇ ਦਿਹਾਂਤ ਤੋਂ ਬਾਅਦ ਵੀਰਾਨ ਹੋਇਆ ਕਸੌਲੀ ਵਾਲਾ ਬੰਗਲਾ

ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਗਾਇਕ ਬੱਬੂ ਮਾਨ ਨੇ ਵੀ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਦੱਸ ਦਈਏ ਕਿ ਮਿਲਖਾ ਸਿੰਘ ਕੋਰੋਨਾ ਵਾਇਰਸ ਦੇ ਨਾਲ ਪੀੜਤ ਸਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਵੀ ਦਿਹਾਂਤ ਹੋ ਗਿਆ ਸੀ ।

Harbhajan Mann Image From Instagram

ਮਿਲਖਾ ਸਿੰਘ ਨੇ 91 ਸਾਲ ਦੀ ਉਮਰ 'ਚ ਅੰਤਿਮ ਸਾਹ ਲਿਆ। ਮਿਲਖਾ ਸਿੰਘ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨਿਰਮਲ ਸਿੰਘ ਮਿਲਖਾ ਸਿੰਘ ਨੇ ਇਸੇ ਹਫ਼ਤੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

Milkha Singh Image From Instagram

ਉੱਥੇ ਹੁਣ ਮਿਲਖਾ ਸਿੰਘ ਦੇ ਦਿਹਾਂਤ ਨੇ ਉਨ੍ਹਾਂ ਦੇ ਪੂਰੇ ਪਰਿਵਾਰ ਤੇ ਉਨ੍ਹਾਂ ਦੇ ਚਾਹੁੰਣ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੋਵਿਡ-19 ਤੋਂ ਬਾਅਦ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਮਿਲਖਾ ਸਿੰਘ ਦੀ ਹਾਲਤ ਗੰਭੀਰ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ 'ਚ ਦਾਖਲ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network