ਫ਼ਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਗੀਤ ਹੋਇਆ ਜਾਰੀ, ਵੇਖੋ ਇਹ ਝਲਕ

Written by  Rajan Sharma   |  August 01st 2018 09:40 AM  |  Updated: August 01st 2018 09:40 AM

ਫ਼ਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਗੀਤ ਹੋਇਆ ਜਾਰੀ, ਵੇਖੋ ਇਹ ਝਲਕ

ਜਿਸਦਾ ਬੜੀ ਬੇਸਬਰੀ ਨਾਲ ਇੰਤਜਾਰ ਕੀਤਾ ਜਾ ਰਿਹਾ ਸੀ ਫ਼ਿਲਮ 'ਮਰ ਗਏ ਓਏ ਲੋਕੋ' mar gaye oye loko ਦਾ ਟਾਈਟਲ ਗੀਤ ਰਿਲੀਜ਼ ਹੋ ਗਿਆ ਹੈ ਅਤੇ ਸੱਭ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ| ਵਾਅਦੇ ਅਨੁਸਾਰ ਗੀਤ punjabi song 1 ਅਗਸਤ ਨੂੰ ਰਿਲੀਜ਼ ਹੋਣਾ ਸੀ ਅਤੇ ਉਹ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ| ਸੱਭ ਦੇ ਦਰਮਿਆਨ ਮਰ ਗਏ ਓਏ ਲੋਕੋ ਦਾ ਟਾਈਟਲ ਟਰੈਕ ਹਾਜ਼ਰ ਹੈ| ਦੱਸ ਦੇਈਏ ਕਿ ਇਹ ਇੱਕ ਪਾਰਟੀ ਗੀਤ ਹੈ| ਜਿੱਥੇ ਇਸਨੂੰ ਗਿੱਪੀ ਗਰੇਵਾਲ ਅਤੇ ਗੋਲਡਨ ਸਟਾਰ ਮਲਕੀਤ ਸਿੰਘ ਵਲੋਂ ਗਾਇਆ ਗਿਆ ਹੈ ਓਥੇ ਹੀ ਜੱਸੀ ਕਟਿਆਲ ਵਲੋਂ ਇਸਦਾ ਮਿਊਜ਼ਿਕ ਦਿੱਤਾ ਗਿਆ ਹੈ| ਗੀਤ ਦੇ ਬੋਲ ਵੀ ਮਲਕੀਤ ਸਿੰਘ ਦੁਆਰਾ ਹੀ ਲਿਖੇ ਗਏ ਹਨ| ਬਿੰਨੂ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਸਿੰਘ, ਅਤੇ ਸਪਨਾ ਪੱਬੀ ਇਸ ਵਿੱਚ ਮੁੱਖ ਰੋਲ ਅਦਾ ਕਰਦੇ ਹੋਏ ਨਜ਼ਰ ਆ ਰਹੇ ਹਨ|

https://www.youtube.com/watch?v=Qk7Ihe-duCE

ਜੇਕਰ ਆਪਾਂ ਇਸ ਫ਼ਿਲਮ mar gaye oye loko ਦੀ ਗੱਲ ਕਰੀਏ ਤਾਂ ਇਹ ਇੱਕ ਬਹੁਤ ਹੀ ਵਧੀਆ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬੀ ਫ਼ਿਲਮ punjabi song ਇੰਡਸਟਰੀ ਦੇ ਮਸ਼ਹੂਰ ਐਕਟਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਸਪਨਾ ਪੱਬੀ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ ਅਤੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਨੂੰ ਗਿਪੀ ਗਰੇਵਾਲ ਨੇ ਖੁਧ ਹੀ ਲਿਖਿਆ ਅਤੇ ਪ੍ਰੋਡਿਊਸ ਕੀਤਾ ਹੈ | ਇਹ ਫ਼ਿਲਮ 31 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਆ ਰਹੀ ਹੈ।

Mar Gaye Oye Loko


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network