ਹਰ ਇੱਕ ਨੂੰ ਭਾਵੁਕ ਕਰ ਰਿਹਾ ਹੈ ਮਰਜਾਣੇ ਫ਼ਿਲਮ ਦਾ ਨਵਾਂ ਗੀਤ ਕਾਵਾਂ, ਗਾਇਕ ਹਰਭਜਨ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | December 08, 2021

‘ਜੋਰਾ ਦਸ ਨੰਬਰੀਆ’, ‘ਜੋਰਾ ਦੂਜਾ ਅਧਿਆਇ’ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਲਿਖਣ ਵਾਲਾ ਲੇਖਕ ਅਮਰਦੀਪ ਸਿੰਘ ਗਿੱਲ ਬਹੁਤ ਜਲਦ ਆਪਣੀ ਨਵੀਂ ਫ਼ਿਲਮ ‘ਮਰਜਾਣੇ’ Marjaney ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਸਿੱਪੀ ਗਿੱਲ ਸਟਾਰਰ ਇਹ ਫ਼ਿਲਮ 10 ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਮਰਜਾਣੇ ਨੂੰ PTC Globe Moviez ਵੱਲੋਂ ਦੁਨੀਆ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਬੈਕ ਟੂ ਬੈਕ ਗੀਤ ਰਿਲੀਜ਼ ਹੋ ਰਹੇ ਹਨ।

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

harbhajan mann sung kaawan song

ਫ਼ਿਲਮ ਦਾ ਦਿਲ ਨੂੰ ਛੂਹ ਜਾਣਾ ਵਾਲਾ ਭਾਵੁਕ ਗੀਤ ‘ਕਾਂਵਾਂ’ Kaawan ਦਰਸ਼ਕਾਂ ਦੀ ਨਜ਼ਰ ਹੋ ਗਿਆ ਹੈ। ਇਸ ਗੀਤ ਚ ਦੇਖਿਆ ਗਿਆ ਹੈ ਕਿ ਮਾੜੀਆਂ ਸਰਕਾਰਾਂ ਦੇ ਕਾਰਨ ਗੈਂਗਸਟਰਵਾਰ ‘ਚ ਪਏ ਪੁੱਤ ਦੀ ਇੱਕ ਝਲਕ ਪਾਉਣ ਲਈ ਮਾਂ ਕਿਵੇਂ ਤੜਫਦੀ ਹੈ। ਮਾਂ-ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦੇ ਇਸ ਗੀਤ ਨੂੰ ਨਾਮੀ ਗਾਇਕ ਹਰਭਜਨ ਮਾਨ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗਾਇਕ ਨੇ ਇਸ ਗੀਤ ਨੂੰ ਬਹੁਤ ਹੀ ਭਾਵੁਕਤਾ ਦੇ ਨਾਲ ਗਾਇਆ  ਹੈ ਜਿਸ ਕਰਕੇ ਹਰ ਕੋਈ ਇਸ ਗੀਤ ਨੂੰ ਸੁਣ ਕੇ ਭਾਵੁਕ ਹੋ ਰਿਹਾ ਹੈ। Amardeep Singh Gill ਵੱਲੋਂ ਇਸ ਗੀਤ ਨੂੰ ਲਿਖਿਆ ਗਿਆ ਹੈ ਅਤੇ ਮਿਊਜ਼ਿਕ ਸਚਿਨ ਆਹੂਜਾ ਨੇ ਦਿੱਤਾ ਹੈ।

ਹੋਰ ਪੜ੍ਹੋ : ਇਹ ਛੋਟਾ ਫੈਨ ਆਮਿਰ ਖ਼ਾਨ ਨੂੰ ਦੇਖ ਕੇ ਹੋਇਆ ਸੁਪਰ ‘super excited’, ਆਮਿਰ ਨੇ ਆਪਣੇ ਇਸ ਨੰਨ੍ਹੇ ਫੈਨ ਨੂੰ ਇਸ ਤਰ੍ਹਾਂ ਦਿੱਤਾ ਪਿਆਰ, ਹਰ ਕੋਈ ਕਰ ਰਿਹਾ ਹੈ ਐਕਟਰ ਦੀ ਤਾਰੀਫ, ਦੇਖੋ ਵੀਡੀਓ

sippy gill

ਪੰਜਾਬ ਦੇ ਹਲਾਤਾਂ ਨੂੰ ਬਿਆਨ ਕਰਦੀ ਹੋਈ ਫ਼ਿਲਮ ਮਰਜਾਣੇ ਇਸ ਹਫਤੇ ਯਾਨੀਕਿ 10 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਸ ਫ਼ਿਲਮ ‘ਚ ਲੀਡ ਰੋਲ ‘ਚ ਸਿੱਪੀ ਗਿੱਲ ਤੇ ਅਦਾਕਾਰਾ ਪ੍ਰੀਤ ਕਮਲ ਨਜ਼ਰ ਆਉਣਗੇ, ਇਸ ਤੋਂ ਇਲਾਵਾ ਕਈ ਹੋਰ ਕਲਾਕਾਰ ਜਿਵੇਂ ਆਸ਼ੀਸ ਦੁੱਗਲ, ਕੁੱਲ ਸਿੱਧੂ, ਪ੍ਰੀਤ ਭੁੱਲਰ ਆਦਿ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਵਿਵੇਕ ਓਹਰੀ(vivek Ohri), ਸਰਬਪਾਲ ਸਿੰਘ (sarbpal singh) ਤੇ ਅਮ੍ਰਿੰਤਪਾਲ ਸਿੰਘ (amritpal singh) ਅਤੇ ਫ਼ਿਲਮ ਨੂੰ ਕੋ-ਪ੍ਰੋਡਿਊਸ ਕਰ ਰਹੇ ਨੇ ਜਸਪ੍ਰੀਤ ਕੌਰ, Preet Mohan Singh (Candy)।

You may also like