
ਮਾਸਟਰ ਸਲੀਮ (Master Saleem) ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓ ਵੀ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਬੀਤੇ ਦਿਨ ਗਾਇਕ ਅੰਮ੍ਰਿਤਸਰ ‘ਚ ਇੱਕ ਜਗਰਾਤੇ ‘ਚ ਪਰਫਾਰਮ ਕਰਨ ਗਿਆ ਸੀ । ਇਸ ਦੌਰਾਨ ਮਾਸਟਰ ਸਲੀਮ ਨੇ ਸਿੱਧੂ ਮੂਸੇਵਾਲਾ ਦਾ ਗੀਤ 295 ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ । ਪਰ ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ੰਸਕਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਮਾਸਟਰ ਸਲੀਮ ਦੁਆਰਾ ਜਾਰੀ ਇੱਕ ਵੀਡੀਓ ਵਿੱਚ, ਗਾਇਕ ਨੇ ਸਪੱਸ਼ਟ ਕੀਤਾ ਕਿ ਉਹ ਸਿੱਧੂ ਮੂਸੇ ਵਾਲਾ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨਾ ਚਾਹੁੰਦਾ ਸੀ ਜਦੋਂ ਕਿ ਉਸਦੇ ਆਲੇ ਦੁਆਲੇ ਦੇ ਲੋਕ ਵੀ ਉਸਨੂੰ ਸਿੱਧੂ ਦੀ ਯਾਦ ਵਿੱਚ ਕੁਝ ਗਾਉਣ ਲਈ ਜ਼ੋਰ ਦੇ ਰਹੇ ਸਨ।

ਇਸ ਦੇ ਨਾਲ ਹੀ ਗਾਇਕ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਮੂਸੇ ਵਾਲਾ ਦੇ ਗੀਤ '295' ਵਿਚ ਨਾ ਤਾਂ ਅਪਮਾਨਜਨਕ ਭਾਸ਼ਾ ਹੈ ਅਤੇ ਨਾ ਹੀ ਕਿਸੇ ਕਿਸਮ ਦੇ ਅਪਮਾਨਜਨਕ ਸ਼ਬਦ। ਉਸਨੇ ਅੱਗੇ ਕਿਹਾ ਕਿ ਗੀਤ ਸਮਾਜ ਅਤੇ ਸਮਾਜਿਕ ਮੁੱਦਿਆਂ ਬਾਰੇ ਗੱਲ ਕਰਦਾ ਹੈ ਅਤੇ ਇਸ ਲਈ ਉਸਨੇ ਗੀਤ ਗਾਉਣ ਦਾ ਫੈਸਲਾ ਕੀਤਾ ।

ਦੱਸ ਦਈਏ ਕਿ ਮਾਸਟਰ ਸਲੀਮ ਨੇ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਉਨ੍ਹਾਂ ਤੋਂ ਮੁਆਫੀ ਵੀ ਮੰਗੀ ਹੈ। ਇਸ ਤੋਂ ਪਹਿਲਾਂ ਵੀ ਮਾਸਟਰ ਸਲੀਮ ਵੀ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਚਰਚਾ ‘ਚ ਆ ਜਾਂਦੇ ਹਨ । ਉਨ੍ਹਾਂ ਦੇ ਮਿਊਜਿਕ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਬੇਹੱਦ ਖੂਬਸੂਰਤ ਗਾਇਕੀ ਲਈ ਮਸ਼ਹੂਰ ਮਾਸਟਰ ਸਲੀਮ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਜਿਆਦਾ ਪਸੰਦ ਕੀਤਾ ਜਾਂਦਾ ਹੈ ।
View this post on Instagram