
ਬਿੰਨੂ ਢਿੱਲੋਂ (Binnu Dhillon) ਜਿਨ੍ਹਾਂ ਦੇ ਪਿਤਾ (Father) ਜੀ ਦਾ ਦਿਹਾਂਤ ਬੀਤੇ ਦਿਨ ਹੋ ਗਿਆ ਸੀ । ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ (Antim Ardaas) ਦਿਨ ਐਤਵਾਰ, 29 ਮਈ ਨੂੰ ਹੋਵੇਗਾ । ਇਸ ਬਾਰੇ ਅਦਾਕਾਰ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦੱਸਿਆ ਹੈ । ਦੱਸ ਦਈਏ ਕਿ ਬੀਤੇ ਦਿਨੀਂ ਬਿੰਨੂ ਢਿੱਲੋਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ ।

ਹੋਰ ਪੜ੍ਹੋ : ਬਿੰਨੂ ਢਿੱਲੋਂ ਦੇ ਪਿਤਾ ਦਾ ਹੋਇਆ ਅੰਤਿਮ ਸਸਕਾਰ, ਕਰਮਜੀਤ ਅਨਮੋਲ ਸਣੇ ਕਈ ਸਿਤਾਰੇ ਅੰਤਿਮ ਸਸਕਾਰ ‘ਤੇ ਪਹੁੰਚੇ
ਇਸ ਮੌਕੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਅਦਾਕਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚੀਆਂ ਸਨ । ਜਿਸ ‘ਚ ਕਰਮਜੀਤ ਅਨਮੋਲ ਮੁੱਖ ਤੌਰ ‘ਤੇ ਸ਼ਾਮਿਲ ਸਨ । ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਬਿੰਨੂ ਢਿੱਲੋਂ ਦੇ ਮਾਤਾ ਜੀ ਦਾ ਦਿਹਾਂਤ ਵੀ ਹੋ ਗਿਆ ਸੀ । ਫਰਵਰੀ ਮਹੀਨੇ ‘ਚ ਮਾਤਾ ਜੀ ਦਾ ਦਿਹਾਂਤ ਹੋ ਗਿਆ ਸੀ । ਇਸ ਗਮ ਤੋਂ ਬਿੰਨੂ ਢਿੱਲੋਂ ਹਾਲੇ ਉੱਭਰ ਵੀ ਨਹੀਂ ਸਨ ਪਾਏ ਕਿ ਉਨ੍ਹਾਂ ਦੇ ਪਿਤਾ ਜੀ ਦੀ ਦਿਹਾਂਤ ਹੋ ਗਿਆ ।
ਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਦਰਸ਼ਨ ਔਲਖ ਅਤੇ ਬਿੰਨੂ ਢਿੱਲੋਂ
ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲਸ ਦੇ ਨਾਲ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਕਈ ਟੈਲੀ ਫ਼ਿਲਮਸ ‘ਚ ਵੀ ਕੰਮ ਕੀਤਾ ।

ਬਿੰਨੂ ਢਿੱਲੋਂ ਫ਼ਿਲਮਾਂ ‘ਚ ਜਿਆਦਾਤਰ ਕਾਮੇਡੀ ਕਿਰਦਾਰ ਨਿਭਾਉਂਦੇ ਨਜਰ ਆਉਂਦੇ ਹਨ । ਹਾਲਾਂਕਿ ਉਨ੍ਹਾਂ ਨੂੰ ਨੈਗੇਟਿਵ ਕਿਰਦਾਰ ਨਿਭਾਉਣੇ ਜਿਆਦਾ ਪਸੰਦ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਭਾਵੇਂ ਉਹ ਕਾਮੇਡੀ ਕਿਰਦਾਰ ਹੋਣ, ਸੰਜੀਦਾ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।
View this post on Instagram