ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਗਾਇਕ ਅਤੇ ਅਦਾਕਾਰ ਨਿੰਜਾ ਨੂੰ

written by Rupinder Kaler | February 17, 2021

ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਅਸੀਂ ਤੁਹਾਨੂੰ ਮਿਲਵਾਉਣ ਜਾ ਰਹੇ ਹਾਂ ਸਭ ਦੇ ਹਰਮਨ ਪਿਆਰੇ ਗਾਇਕ ਅਤੇ ਅਦਾਕਾਰ ਨਿੰਜਾ ਦੇ ਨਾਲ । ਜੀ ਹਾਂ ਗਾਇਕ ਨਿੰਜਾ ਇਸ ਵਾਰ ਪੀਟੀਸੀ ਸ਼ੋਅਕੇਸ ‘ਚ ਹਾਜ਼ਰ ਹੋਣਗੇ । ਇਸ ਮੌਕੇ ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਆਉਣ ਵਾਲੇ ਪ੍ਰਾਜੈਕਟਸ ਦੇ ਬਾਰੇ ਗੱਲਬਾਤ ਕਰਨਗੇ । ਇਸ ਸ਼ੋਅ ਦਾ ਪ੍ਰਸਾਰਣ ਦਿਨ 18 ਫਰਵਰੀ, ਦਿਨ ਵੀਰਵਾਰ, ਰਾਤ 9:30 ਵਜੇ ਕੀਤਾ ਜਾਵੇਗਾ । ninja ਤੁਸੀਂ ਵੀ ਆਪਣੇ ਪਸੰਦੀਦਾ ਇਸ ਗਾਇਕ ਅਤੇ ਅਦਾਕਾਰ ਦੇ ਬਾਰੇ ਉਹ ਗੱਲਾਂ ਜੋ ਸ਼ਾਇਦ ਤੁਹਾਨੂੰ ਨਹੀਂ ਪਤਾ ਹੋਣਗੀਆਂ ਉਸ ਬਾਰੇ ਜਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ । ਹੋਰ ਪੜ੍ਹੋ :ਪੀਟੀਸੀ ਪੰਜਾਬੀ ‘ਤੇ ਤਨਿਸ਼ਕ ਕੌਰ ਦੀ ਆਵਾਜ਼ ‘ਚ ‘ਜੁਗਨੀ’ ਗੀਤ ਹੋਵੇਗਾ ਰਿਲੀਜ਼
ninja ਦੱਸ ਦਈਏ ਕਿ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਲਈ ਨਵੇਂ ਨਵੇਂ ਪ੍ਰੋਗਰਾਮ ਲੈ ਕੇ ਆ ਰਿਹਾ ਹੈ ਅਤੇ ਕੋਰੋਨਾ ਕਾਲ ‘ਚ ਵੀ ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ‘ਚ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਦੀ ਹੌਸਲਾ ਅਫਜ਼ਾਈ ਲਈ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ ਸੀ ।ninja ਇਸ ਅਵਾਰਡ ਸਮਾਰੋਹ ‘ਚ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ‘ਚ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ।

0 Comments
0

You may also like