ਪੀਟੀਸੀ ਸ਼ੋਅਕੇਸ ‘ਚ ਮਿਲੋ ਫ਼ਿਲਮ ‘ਹੌਂਸਲਾ ਰੱਖ’ ਦੀ ਸਟਾਰ ਕਾਸਟ ਨੂੰ

written by Shaminder | October 13, 2021 02:03pm

ਪੀਟੀਸੀ ਪੰਜਾਬੀ ‘ਤੇ ਫ਼ਿਲਮ ‘ਹੌਂਸਲਾ ਰੱਖ’  (Honsla Rakh ) ਦੀ ਸਟਾਰ ਕਾਸਟ ਪਹੁੰਚ ਰਹੀ ਹੈ। ਪੀਟੀਸੀ ਸ਼ੋਅਕੇਸ (PTC Showcase)  ‘ਚ ਫ਼ਿਲਮ ‘ਹੌਂਸਲਾ ਰੱਖ’ ਦੀ ਸਟਾਰ ਕਾਸਟ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਇਸ ਫ਼ਿਲਮ ਦੇ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰੇਗੀ । ਇਸ ਸ਼ੋਅ ਦਾ ਪ੍ਰਸਾਰਣ ਦਿਨ ਵੀਰਵਾਰ, 14  ਅਕਤੂਬਰ ਨੂੰ ਰਾਤ 8:30 ਵਜੇ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।ਤੁਸੀਂ ਵੀ ਜਾਨਣਾ ਚਾਹੁੰਦੇ ਹੋ ਇਸ ਫ਼ਿਲਮ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਅਤੇ ਜਾਨਣਾ ਚਾਹੁੰਦੇ ਹੋ ਇਸ ਫ਼ਿਲਮ ਦੇ ਨਾਲ ਜੁੜੇ ਦਿਲਚਸਪ ਕਿੱਸੇ, ਵੇਖਣਾ ਨਾਂ ਭੁੱਲਣਾ ਪੀਟੀਸੀ ਸ਼ੋਅਕੇਸ ।

PTC Showcase, -min image From ptc Showcase

ਹੋਰ ਪੜ੍ਹੋ : ਗਾਇਕ ਸੁਖਵਿੰਦਰ ਸਿੰਘ ਅਤੇ ਸ਼ਰੂਤੀ ਰਾਣੇ ਦੀ ਆਵਾਜ਼ ‘ਚ ਨਵਾਂ ਗੀਤ ‘ਜਨਰੇਟਰ’ ਰਿਲੀਜ਼

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਫ਼ਿਲਮ 15  ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਹੈ । ਇਸ ਫ਼ਿਲਮ ਦਿਲਜੀਤ ਦੋਸਾਂਝ ਦੇ ਨਾਲ ਸ਼ਹਿਨਾਜ਼ ਗਿੱਲ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ ।

Showcase -min

ਅਮਰਜੀਤ ਸਿੰਘ ਸਰੋਂ ਵੱਲੋਂ ਡਾਇਰੈਕਟ ਕੀਤੀ ‘ਹੌਸਲਾ ਰੱਖ’ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੈ ਜਿਸ ‘ਚ ਪਿਆਰ, ਕਾਮੇਡੀ ਤੇ ਇਮੋਸ਼ਨਲ ਰੰਗ ਵੀ ਦੇਖਣ ਨੂੰ ਮਿਲਣਗੇ। ਇਸ ਫ਼ਿਲਮ ਵਿੱਚ ਮੁੱਖ ਕਿਰਦਾਰਾਂ ‘ਚ ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਨਜ਼ਰ ਆਵੇਗਾ। ਰਾਕੇਸ਼ ਧਵਨ ਵੱਲੋਂ ਇਸ ਫ਼ਿਲਮ ਨੂੰ ਲਿਖਿਆ ਗਿਆ ਹੈ। ਇਹ ਫ਼ਿਲਮ ਇਸ ਹਫਤੇ ਦੁਸ਼ਹਿਰੇ ਵਾਲੇ ਦਿਨ ਵਰਲਡ ਵਾਈਡ ਰਿਲੀਜ਼ ਹੋ ਰਹੀ ਹੈ।

 

View this post on Instagram

 

A post shared by PTC Punjabi (@ptcpunjabi)

You may also like