ਮੇਹਰ ਬੇਦੀ ਆਪਣੇ ਪਾਪਾ ਅੰਗਦ ਬੇਦੀ ਦੇ ਲਿਪਸਟਿਕ’ ਲਾ ਕੇ ਮੇਕਅੱਪ ਕਰਦੀ ਆਈ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਧੀ ਦਾ ਇਹ ਪਿਆਰਾ ਜਿਹਾ ਵੀਡੀਓ

written by Lajwinder kaur | October 26, 2021

ਬਾਲੀਵੁੱਡ ਐਕਟਰ ਅੰਗਦ ਬੇਦੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਧੀ ਮੇਹਰ ਬੇਦੀ ਦੇ ਨਾਲ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਪਿਉ-ਧੀ ਦਾ ਪਿਆਰਾ ਜਿਹਾ ਰਿਸ਼ਤਾ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਸ਼ੇਅਰ ਕੀਤੀਆਂ ਆਪਣੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ, ਰੌਸ਼ਨ ਪ੍ਰਿੰਸ ਤੋਂ ਲੈ ਕੇ ਪ੍ਰਭ ਗਿੱਲ ਦੇ ਨਾਲ ਮਸਤੀ ਕਰਦੇ ਆਏ ਨਜ਼ਰ

neha dupia and angad bedi blessed with baby boy image source- instagram

ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਮੇਹਰ (mehr bedi) ਆਪਣੇ ਪਾਪਾ ਅੰਗਦ ਬੇਦੀ (ANGAD BEDI) ਦਾ ਮੇਕਅੱਪ ਕਰ ਰਹੀ ਹੈ, ਉਹ ਪਾਪਾ ਦੇ ਲਿਪਸਟਿਕ ਲਗਾ ਕੇ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ। ਅੰਗਦ ਬੇਦੀ ਵੀ ਬਹੁਤ ਹੀ ਆਰਾਮ ਦੇ ਨਾਲ ਆਪਣੀ ਲਾਡੋ ਰਾਣੀ ਤੋਂ ਮੇਕਅੱਪ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਉੱਤੇ ਮਨੋਰੰਜਨ ਜਗਤ ਦੀਆਂ ਕਈ ਹੀਰੋਇਨਾਂ ਨੇ ਕਮੈਂਟ ਕਰਕੇ ਮੇਹਰ ਤੇ ਅੰਗਦ ਦੀ ਤਾਰੀਫ ਕੀਤੀ ਹੈ। ਦਰਸ਼ਕਾਂ ਨੂੰ ਵੀ ਪਿਉ ਧੀ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਬੁਆਏ ਫ੍ਰੈਂਡ ਗੁਰਬਕਸ਼ ਸਿੰਘ ਚਾਹਲ ਨੇ ਰੋਮਾਂਟਿਕ ਅੰਦਾਜ਼ ‘ਚ ਅਦਾਕਾਰਾ ਰੁਬੀਨਾ ਬਾਜਵਾ ਨੂੰ ਵਿਆਹ ਲਈ ਕੀਤਾ ਪ੍ਰਪੋਜ਼, ਕਲਾਕਾਰ ਇਸ ਜੋੜੀ ਨੂੰ ਦੇ ਰਹੇ ਨੇ ਵਧਾਈਆਂ

angad bedi back to home after corona neagtive image source- instagram

ਦੱਸ ਦਈਏ ਇਸ ਮਹੀਨੇ ਹੀ ਨੇਹਾ ਧੂਪੀਆ (Neha Dhupia) ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀ ਹੈ। ਅਜੇ ਤੱਕ ਦੋਵਾਂ ਨੇ ਆਪਣੇ ਪੁੱਤਰ ਦਾ ਚਿਹਰਾ ਨਹੀਂ ਦਿਖਾਈ ਹੈ। ਕੁਝ ਦਿਨ ਪਹਿਲਾਂ ਹੀ ਅੰਗਦ ਬੇਦੀ ਨੇ ਛੋਟੀ ਜਿਹੀ ਵੀਡੀਓ ਆਪਣੇ ਪੁੱਤਰ ਦੇ ਨਾਲ ਸ਼ੇਅਰ ਕੀਤੀ ਸੀ, ਜਿਸ ਬੇਟੇ ਦੇ ਨੰਨ੍ਹੇ ਨੰਨ੍ਹੇ ਹੱਥ ਨਜ਼ਰ ਆ ਰਹੇ ਸੀ। ਜੇ ਗੱਲ ਕਰੀਏ ਅੰਗਦ ਬੇਦੀ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕਿਆ ਹੈ। ਦੱਸ ਦਈਏ ਅੰਗਦ ਬੇਦੀ ਤੇ ਨੇਹਾ ਧੂਪੀਆ ਸਾਲ 2018 ਵਿੱਚ ਸੁਰਖੀਆਂ ਵਿੱਚ ਆ ਗਏ ਸੀ ਜਦੋਂ ਦੋਵੇਂ ਜਣਿਆਂ ਨੇ ਗੁਪਚੁੱਪ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ । ਦੋਵਾਂ ਨੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾਇਆ ਸੀ ।

 

 

View this post on Instagram

 

A post shared by ANGAD BEDI (@angadbedi)

You may also like