ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਇਹ ਫ਼ਿਲਮ

Written by  Lajwinder kaur   |  February 04th 2022 09:07 AM  |  Updated: February 04th 2022 07:34 AM

ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਇਹ ਫ਼ਿਲਮ

ਲਓ ਜੀ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਡੇਟਸ ਨੇ ਰਫਤਾਰ ਫੜ ਲਈ ਹੈ। ਜੀ ਹਾਂ ਪੰਜਾਬੀ ਫ਼ਿਲਮਾਂ ਬੈਕ ਟੂ ਬੈਕ ਰਿਲੀਜ਼ ਹੋਣ ਲਈ ਤਿਆਰ ਨੇ। ਗਾਇਕ ਮਹਿਤਾਬ ਵਿਰਕ Mehtab Virk ਦੀ ਮੋਸਟ ਅਵੇਟਡ ਫ਼ਿਲਮ ਨੀ ਮੈਂ ਸੱਸ ਕੁੱਟਣੀ NI MAIN SASS KUTTNI ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਇਸ ਫ਼ਿਲਮ ਦੇ ਨਾਲ ਉਹ ਅਦਾਕਾਰੀ ਚ ਕਦਮ ਰੱਖਣ ਜਾ ਰਹੇ ਹਨ। ਫ਼ਿਲਮ ਦਾ ਨਵਾਂ ਪੋਸਟਰ ਬਹੁਤ ਹੀ ਦਿਲਚਸਪ ਹੈ।

mehtab virk shared the releasing date of his debut movie ni main sass kuttani

ਹੋਰ ਪੜ੍ਹੋ : ਨਿੰਜਾ ਨੇ ਵਿਆਹ ਦੀ ਤੀਜੀ ਵਰ੍ਹੇਗੰਢ ‘ਤੇ ਸਾਂਝੀਆਂ ਕੀਤੀਆਂ ਆਪਣੀ ਪਤਨੀ ਦੇ ਨਾਲ ਖ਼ੂਬਸੂਰਤ ਤਸਵੀਰਾਂ, ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਜੋੜੀ ਨੂੰ ਦੇ ਰਹੇ ਨੇ ਵਧਾਈਆਂ

ਐਕਟਰ ਕਰਮਜੀਤ ਅਨਮੋਲ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ- 22 ਅਪ੍ਰੈਲ ਨੂੰ ਵੇਖਣ ਲਈ ਹੋ ਜਾਓ ਤਿਆਰ ਨੂੰਹ ਤੇ ਸੱਸ ਦਾ ਮੁਕਾਬਲਾ ! ਲਾਕ ਕਰ ਲਓ ਤਾਰੀਕ! “NI MAIN SASS KUTTNI” ਰਿਲੀਜ਼ ਹੋ ਰਹੀ ਹੈ 22 ਅਪ੍ਰੈਲ 2022!! Stay tuned !’। ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ।

ਹੋਰ ਪੜ੍ਹੋ : ਆਦਿਤਿਆ ਨਰਾਇਣ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਦੀਆਂ ਖ਼ੂਬਸੂਰਤ ਤਸਵੀਰਾਂ, ਸ਼ਵੇਤਾ ਅਗਰਵਾਲ ਦੇ ਚਿਹਰੇ 'ਤੇ ਨਜ਼ਰ ਆਈ ਚਮਕ

inside image of ni main sass kuttni

‘ਨੀ ਮੈਂ ਸੱਸ ਕੁੱਟਣੀ’ ਟਾਈਟਲ ਹੀ ਬਹੁਤ ਮਜ਼ੇਦਾਰ ਹੈ। ਜਿਸ ਕਰਕੇ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਸੀ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਨੇ ਕੀਤਾ ਹੈ। ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਮਹਿਤਾਬ ਵਿਰਕ ਤੇ ਤਨਵੀ ਨੇਗੀ ਲੀਡ ਰੋਲ ਚ ਨਜ਼ਰ ਆਉਣਗੇ । ਇਹ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਚਿਹਰੇ ਨਿਰਮਲ ਰਿਸ਼ੀ, ਨੀਸ਼ਾ ਬਾਨੋ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ 22 ਅਪ੍ਰੈਲ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network