ਮਹਿਤਾਬ ਵਿਰਕ ‘ਨੀ ਮੈਂ ਸੱਸ ਕੁੱਟਣੀ’ ਫ਼ਿਲਮ ਦੇ ਨਾਲ ਕਰਨ ਜਾ ਰਹੇ ਨੇ ਅਦਾਕਾਰੀ ‘ਚ ਆਪਣਾ ਡੈਬਿਊ

written by Lajwinder kaur | October 10, 2019

ਪੰਜਾਬੀ ਮਨੋਰੰਜਨ ਜਗਤ ਦੀ ਵੱਧਦੀ ਲੋਕਪ੍ਰਿਯਤਾ ਦੇ ਚੱਲਦੇ ਨਵੇਂ-ਨਵੇਂ ਵਿਸ਼ਿਆਂ ਉੱਤੇ ਫ਼ਿਲਮਾਂ ਬਣਾਈਆਂ ਜਾ ਰਹੀਆਂ ਹਨ। ਜਿਸਦੇ ਚੱਲਦੇ ਨਵੀਂ ਫ਼ਿਲਮਾਂ ਦੇ ਨਾਲ ਨਵੇਂ ਚਿਹਰੇ ਵੀ ਅਦਾਕਾਰੀ ਦੇ ਖੇਤਰ ਚ ਸਾਹਮਣੇ ਆ ਰਹੇ ਹਨ। ਹੋਰ ਵੇਖੋ:ਮਨਿੰਦਰ ਬੁੱਟਰ ਦੇ ਗੀਤ ‘ਇੱਕ ਤੇਰਾ’ ‘ਤੇ ਇਸ ਕਿਊਟ ਬੱਚੀ ਦੀ ਆਦਾਵਾਂ ਜਿੱਤ ਰਹੀਆਂ ਨੇ ਸਭ ਦਾ ਦਿਲ, ਦੇਖੋ ਵਾਇਰਲ ਵੀਡੀਓ ਗੱਲ ਕਰਦੇ ਹਾਂ ਪੰਜਾਬੀ ਗਾਇਕ ਮਹਿਤਾਬ ਵਿਰਕ ਦੀ ਜੋ ਕਿ ਅਦਾਕਾਰੀ ‘ਚ ਕਦਮ ਰੱਖਣ ਜਾ ਰਹੇ ਹਨ। ਜੀ ਹਾਂ ਉਨ੍ਹਾਂ ਨੇ ਇੰਸਟਾਗ੍ਰਾਮ ਉੱਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘ਸਤਿ ਸ੍ਰੀ ਅਕਾਲ ਜੀ ਵਾਹਿਗੁਰੂ ਜੀ ਦੀ ਕਿਰਪਾ ਨਾਲ ਅੱਜ ਮੇਰੀ ਡੈਬਿਊ ਫ਼ਿਲਮ ਸ਼ੁਰੂ ਹੋਈ ਹੈ...ਜਿਵੇਂ ਤੁਸੀਂ ਮੇਰੇ ਮਿਊਜ਼ਿਕ ਨੂੰ ਪਿਆਰ ਦਿੱਤਾ ਹੈ ਤੇ ਹੁਣ ਉਮੀਦ ਕਰਦਾ ਹਾਂ ਤੁਸੀਂ ਫ਼ਿਲਮ ਨੂੰ ਵੀ ਜ਼ਰੂਰ ਪਸੰਦ ਕਰੋਗੇ #ਵਾਹਿਗੁਰੂ ਮਿਹਰ ਕਰੇ’

ਜੇ ਗੱਲ ਕਰੀਏ ਫ਼ਿਲਮ ਦੇ ਨਾਂਅ ਦੀ ਤਾਂ ਉਹ ਕੁਝ ਵੱਖਰਾ ਹੀ ਹੈ। ਕਿਉਂਕਿ ‘ਨੀ ਮੈਂ ਸੱਸ ਕੁੱਟਣੀ’ ‘ਤੇ ਗੀਤ ਅਤੇ ਬੋਲੀਆਂ ‘ਚ ਤਾਂ ਬਹੁਤ ਵਾਰ ਸੁਣਨ ਨੂੰ ਮਿਲਦਾ ਹੈ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਕਰ ਰਹੇ ਹਨ। ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਚਿਹਰੇ ਨਿਰਮਲ ਰਿਸ਼ੀ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਦਰਸ਼ਕਾਂ ਦੀ ਝੋਲੀ ਪੈ ਜਾਵੇਗੀ।

0 Comments
0

You may also like