ਦੇਖੋ ਵੀਡੀਓ : ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਗਾਇਕ ਮਹਿਤਾਬ ਵਿਰਕ ਆਪਣੇ ਨਵੇਂ ਗੀਤ ‘Yaara O Yaara’ ‘ਚ, ਚੱਲ ਰਿਹਾ ਹੈ ਟਰੈਂਡਿੰਗ ‘ਚ

written by Lajwinder kaur | November 09, 2020

ਪੰਜਾਬੀ ਗਾਇਕ ਮਹਿਤਾਬ ਵਿਰਕ ਜੋ ਕਿ ਲੰਬੇ ਸਮੇਂ ਤੋਂ ਬਾਅਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਏ ਨੇ । ਜੀ ਹਾਂ ਉਹ ‘ਯਾਰਾ ਓ ਯਾਰਾ’ (Yaara O Yaara) ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । inside pic of yaara o yaara song ਹੋਰ ਪੜ੍ਹੋ : ਮਾਂ ਦੇ ਨਾਲ ਪਿਆਰ ਜਤਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਮਾਂ-ਧੀ ਦੀਆਂ ਇਹ ਕਿਊਟ ਤਸਵੀਰਾਂ
ਇਸ ਗੀਤ ‘ਚ ਪਿਆਰ ‘ਚ ਖਾਏ ਧੋਖੇ ਨੂੰ ਬਿਆਨ ਕੀਤਾ ਹੈ । ਦਿਲ ਦੇ ਦਰਦ ਨੂੰ ਮਹਿਤਾਬ ਵਿਰਕ ਨੇ ਆਪਣੀ ਦਰਦ ਭਰੀ ਆਵਾਜ਼ ‘ਚ ਪੇਸ਼ ਕੀਤਾ ਹੈ । ptc exlucive song yaara o yaara ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੇ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਵਾਲਿਆਂ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਟਰੂ ਮੇਕਰਜ਼ ਵਾਲਿਆਂ ਨੇ ਤਿਆਰ ਕੀਤਾ ਹੈ । mehta virk ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਮਹਿਤਾਬ ਵਿਰਕ ਤੇ ਫੀਮੇਲ ਮਾਡਲ Srishti Mann । ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਟਰੈਂਡਿੰਗ ‘ਚ ਚੱਲ ਰਿਹਾ ਹੈ । ਮਹਿਤਾਬ ਵਿਰਕ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ।  

0 Comments
0

You may also like