ਤਰਸੇਮ ਜੱਸੜ-ਨੀਰੂ ਬਾਜਵਾ ਦਾ ‘ਮੇਰੇ ਫਿਕਰ' ਗੀਤ ਆਇਆ ਸਰੋਤਿਆਂ ਨੂੰ ਪਸੰਦ, ਛਾਇਆ ਟਰੈਂਡਿੰਗ ‘ਚ

written by Lajwinder kaur | January 28, 2019

ਪੰਜਾਬੀ ਫਿਲਮ 'ਉੜਾ ਆੜਾ ਜੋ ਕਿ ਇੱਕ ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਸਿੱਖਿਆ ਪ੍ਰਣਾਲੀ ਨੂੰ ਪੇਸ਼ ਕਰਦੀ ਹੈ ਜਿਸ ‘ਚ ਅੱਜ ਦੇ ਆਧੁਨਿਕ ਸਮਾਜ ‘ਚ ਮਾਪੇ ਆਪਣੇ ਬੱਚਿਆਂ ਨੂੰ ਮਹਿੰਗੇ ਸਕੂਲਾਂ ‘ਚ ਪੜ੍ਹਾਉਣ ਦੀ ਹੋੜ ‘ਚ ਲੱਗੇ ਹੋਏ ਨੇ ਜਿਸ ਦੇ ਕਾਰਨ ਬੱਚੇ ਆਪਣੀ ਮਾਤ ਭਾਸ਼ਾ ਦੇ ਨਾਲ ਨਾਲ ਸੱਭਿਆਚਾਰ ਤੋਂ ਦੂਰ ਹੁੰਦੇ ਜਾ ਰਹੇ ਨੇ।

ਹੋਰ ਵੇਖੋ: ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਕੁੱਝ ਇਸ ਅੰਦਾਜ਼ ‘ਚ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫਿਲਮ ‘ਉੜਾ ਆੜਾ’ ਜਿਸ ਦੇ ਪਹਿਲੇ ਦੋ ਗੀਤ ਸਰੋਤਿਆਂ ਦੇ ਰੂਬਰੂ ਹੋ ਚੁੱਕੇ ਨੇ ਜਿਸ ਨੂੰ ਦਰਸ਼ਾਕਾਂ ਵੱਲੋਂ ਭਰਵਾਂ ਹੰਗਾਰਾ ਮਿਲ ਚੁੱਕਿਆ ਹੈ। ‘ਮੇਰੇ ਫਿਕਰ’ ਇਸ ਮੂਵੀ ਦਾ ਤੀਜਾ ਗੀਤ ਹੈ ਜਿਸ ‘ਚ ਨੀਰੂ ਬਾਜਵਾ ਤੇ ਤਰਸੇਮ ਜੱਸੜ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਵੇਹਲੀ ਜਨਤਾ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

ਹੋਰ ਵੇਖੋ: ਪਹਾੜੀ ਗੀਤ ਗਾ ਕੇ ਸ਼ਿਪਰਾ ਗੋਇਲ ਨੇ ਕਰਵਾਈ ਅੱਤ, ਦੇਖੋ ਵੀਡੀਓ

ਇਸ ਗੀਤ ਨੂੰ ਪ੍ਰਭ ਗਿੱਲ ਨੇ ਆਪਣੀ ਮਿੱਠੀ ਤੇ ਪਿਆਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ‘ਮੇਰੇ ਫਿਕਰ’ ਗੀਤ ਦੇ ਬੋਲ ਵਿੰਦਰ ਨੱਥੂਮਾਜਰਾ ਨੇ ਲਿਖੇ ਨੇ ਤੇ ਮਿਊਜ਼ਿਕ ਗੁਰਚਰਨ ਸਿੰਘ ਨੇ ਦਿੱਤਾ ਹੈ। ਇਹ ਗੀਤ ਲੋਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ਜਿਸ ਕਰਕੇ ਇਹ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। ਫਿਲਮ ‘ਚ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਤੋਂ ਇਲਾਵਾ , ਗੁਰਪ੍ਰੀਤ ਘੁੱਗੀ , ਬੀ.ਐੱਨ. ਸ਼ਰਮਾ ਰਣਜੀਤ ਬਾਵਾ ਅਤੇ ਹੋਰ ਕਈ ਵੱਡੇ ਚਿਹਰੇ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਨੂੰ ਕਸਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ ।

You may also like