ਮੀਕਾ ਸਿੰਘ ਨੇ ਜ਼ਰੂਰਤਮੰਦ ਲੋਕਾਂ ਲਈ ਮੁੰਬਈ ‘ਚ ਕੀਤਾ ਲੰਗਰ ਦਾ ਪ੍ਰਬੰਧ

written by Shaminder | May 10, 2021

ਕੋਰੋਨਾ ਮਹਾਮਾਰੀ ਕਾਰਨ ਜਿੱਥੇ ਲੋਕਾਂ ਦੇ ਕੰਮ ਕਾਜ ਪ੍ਰਭਾਵਿਤ ਹੋਏ ਹਨ, ਉੱਥੇ ਹੀ ਮਨੋਰੰਜਨ ਜਗਤ ਨੂੰ ਵੀ ਭਾਰੀ ਘਾਟਾ ਸਹਿਣ ਕਰਨਾ ਪੈ ਰਿਹਾ ਹੈ । ਕਿਉਂਕਿ ਸਾਰੀ ਸ਼ੂਟਿੰਗ ਬੰਦ ਹੈ । ਅਜਿਹੇ ‘ਚ ਸਭ ਤੋਂ ਜ਼ਿਆਦਾ ਮਜ਼ਦੂਰ ਲੋਕ ਪ੍ਰਭਾਵਿਤ ਹੋਏ ਹਨ । ਜੋ ਰੋਜ਼ ਕਮਾਉਣ ਵਾਲੇ ਹਨ, ਅਜਿਹੇ ਲੋਕਾਂ ਨੂੰ ਧਿਆਨ ‘ਚ ਰੱਖਦੇ ਹੋਏ ਕਈ ਸੈਲੀਬ੍ਰੇਟੀਜ਼ ਅਜਿਹੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ । ਉਨ੍ਹਾਂ ਵਿੱਚੋਂ ਇੱਕ ਹਨ ਗਾਇਕ ਮੀਕਾ ਸਿੰਘ

mika singh Image From Mika Singh's Instagram

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਕੀਤਾ ਯਾਦ, ਮਾਂ ਨਾਲ ਵੀਡੀਓ ਕੀਤਾ ਸਾਂਝਾ 

mika singh

ਮੀਕਾ ਸਿੰਘ ਨੇ ਮੁੰਬਈ ਰੋਜ਼ਾਨਾ ਹਜ਼ਾਰ ਜ਼ਰੂਰਤਮੰਦ ਲੋਕਾਂ ਲਈ ਲੰਗਰ ਦੀ ਵਿਵਸਥਾ ਕੀਤੀ ਹੈ ।ਗਾਇਕ ਵੱਲੋਂ ਲੰਗਰ ਵਰਤਾਇਆ ਜਾ ਰਿਹਾ ਹੈ । ਇਸ ਦਾ ਇੱਕ ਵੀਡੀਓ ਵਾਇਰਲ ਭਿਆਨੀ ਨੇ ਵੀ ਆਪਣੇ ਇੰਸਟਾਗ੍ਰਾਮ
ਅਕਾਊਂਟ ‘ਤੇ ਸਾਂਝਾ ਕੀਤਾ ਹੈ ।

mika Image From Viral Bhyani's Instagram

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਮੀਕਾ ਸਿੰਘ ਵੱਲੋਂ ਲੰਗਰ ਵਰਤਾਇਆ ਜਾ ਰਿਹਾ ਹੈ ।

 

View this post on Instagram

 

A post shared by Viral Bhayani (@viralbhayani)

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਦਿੱਲੀ ‘ਚ ਬੀਤੇ ਸਾਲ ਲੰਗਰ ਦੀ ਵਿਵਸਥਾ ਕੀਤੀ ਸੀ, ਜਿੱਥੇ ਮੀਕਾ ਸਿੰਘ ਨੇ ਰੋਜ਼ਾਨਾ ਇੱਕ ਹਜ਼ਾਰ ਦੇ ਕਰੀਬ ਲੋਕਾਂ ਨੂੰ ਮੁਫਤ ਖਾਣੇ ਦੀ ਸਪਲਾਈ ਨੂੰ ਯਕੀਨੀ ਬਣਾਇਆ ਸੀ ।

 

0 Comments
0

You may also like