ਮੀਕਾ ਸਿੰਘ ਦਾ ਨਵਾਂ ਗੀਤ ‘Glassiyan’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | February 24, 2021

ਪਾਲੀਵੁੱਡ ਤੇ ਬਾਲੀਵੁੱਡ ਦੇ ਨਾਮੀ ਗਾਇਕ ਮੀਕਾ ਸਿੰਘ (Mika Singh) ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ਉਹ ਰੋਮਾਂਟਿਕ-ਬੀਟ ਸੌਂਗ ‘ਗਲਾਸੀਆਂ’ (Glassiyan) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਉੱਤੇ ਕੀਤਾ ਗਿਆ ਹੈ । ਦਰਸ਼ਕ ਪੀਟੀਸੀ ,ਪੰਜਾਬੀ ਪੀਟੀਸੀ ਚੱਕ ਦੇ, ਪੀਟੀਸੀ ਮਿਊਜ਼ਿਕ ਤੇ ਪੀਟੀਸੀ ਗੋਲਡ ਉੱਤੇ ਇਸ ਗੀਤ ਦਾ ਅਨੰਦ ਲੈ ਸਕਦੇ ਨੇ । ਹੋਰ ਪੜ੍ਹੋ : ਗਾਇਕ ਬੱਬਲ ਰਾਏ ‘Aahi Gallan Teriyan’ ਗੀਤ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ
image of mika singh new song glassiyan released ਜੇ ਗੱਲ ਕਰੀਏ ਇਸ ਗਾਣੇ ਦੇ ਬੋਲਾਂ ਦੀ ਤਾਂ ਉਹ Deep Fateh ਨੇ ਲਿਖੇ ਨੇ ਅਤੇ Mista Baaz ਨੇ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ। ਗਾਣੇ ਦਾ ਸ਼ਾਨਦਾਰ ਵੀਡੀਓ ਹੈਰੀ ਸਿੰਘ ਤੇ ਪ੍ਰੀਤ ਸਿੰਘ ਨੇ ਤਿਆਰ ਕੀਤਾ ਕੀਤਾ ਹੈ । ਵੀਡੀਓ ‘ਚ ਮੀਕਾ ਸਿੰਘ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ Aveera Singh ਤੇ Bhavdeep Romana। glassiyan song pic ਇਸ ਗੀਤ ਨੂੰ Times Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਣੇ ਦੇ ਵਿਊਜ਼ ਮਿਲੀਅਨ ‘ਚ ਪਹੁੰਚ ਗਏ ਨੇ। ਜੇ ਗੱਲ ਕਰੀਏ ਮੀਕਾ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀ ਕਈ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ।

0 Comments
0

You may also like