
ਬਾਲੀਵੁੱਡ ਗਾਇਕ ਮੀਕਾ ਸਿੰਘ (Mika Singh) ਆਪਣੇ ਭਤੀਜੇ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਸਥਿਤ ਬਗਲਾਮੁਖੀ ਮਾਤਾ ਦੇ ਮੰਦਰ (BaglaMukhi Temple) ‘ਚ ਜਿੱਥੇ ਉਨ੍ਹਾਂ ਨੇ ਆਪਣੇ ਭਰਾ ਦਲੇਰ ਮਹਿੰਦੀ ਦੇ ਲਈ ਪੂਜਾ ਕਰਵਾਈ । ਦੱਸ ਦਈਏ ਕਿ ਅਦਾਲਤ ਨੇ ਕੁਝ ਦਿਨ ਪਹਿਲਾਂ ਹੀ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਸੁਣਾਈ ਹੈ । ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਦਲੇਰ ਮਹਿੰਦੀ ਦੀ ਸਜ਼ਾ ਦੇ ਖਿਲਾਫ ਉਸ ਦੇ ਰਿਸ਼ਤੇਦਾਰਾਂ ਨੇ ਹਾਈਕੋਰਟ ‘ਚ ਅਪੀਲ ਕੀਤੀ ਹੈ।

ਹੋਰ ਪੜ੍ਹੋ : ਮੀਕਾ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਹੋ ਰਹੀਆਂ ਵਾਇਰਲ
ਜਿਸ ਤੋਂ ਬਾਅਦ ਉਸ ਦੀ ਦਲੇਰ ਮਹਿੰਦੀ ਦੀ ਰਾਹਤ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ । ਮੀਕਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਬਾਲੀਵੁੱਡ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾ ਦਲੇਰ ਮਹਿੰਦੀ ਵੀ ਪ੍ਰਸਿੱਧ ਗਾਇਕ ਹਨ ।ਦਲੇਰ ਮਹਿੰਦੀ ਨੇ ਵੀ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਆਪਣੇ ਆਲੀਸ਼ਾਨ ਫਾਰਮ ਹਾਊਸ ‘ਤੇ ਬਰਸਾਤ ਦਾ ਅਨੰਦ ਲੈਂਦੇ ਨਜ਼ਰ ਆਏ ਮੀਕਾ ਸਿੰਘ, ਵੀਡੀਓ ਵਾਇਰਲ
ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਦਲੇਰ ਮਹਿੰਦੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਬੋਲੋ ਤਾਰਾ ਰਾਰਾ’, ਗੱਡੇ ਨਾ ਚੜ੍ਹਦੀ ਗਡੀਰੇ ‘ਤੇ ਨਾ ਚੜ੍ਹਦੀ’ ਸਣੇ ਕਈ ਹਿੱਟ ਗੀਤ ਦਿੱਤੇ ਹਨ ।
ਉਨ੍ਹਾਂ ਦੇ ਗੀਤ ਅੱਜ ਵੀ ਓਨੇ ਹੀ ਮਕਬੂਲ ਹਨ ਜਿੰਨੇ ਕਿ ਨੱਬੇ ਦੇ ਦਹਾਕੇ ‘ਚ ਮਕਬੂਲ ਸਨ । ਮੀਕਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
View this post on Instagram